Punjab Police issues LOC against dismissed AIG Rajjit Singh Hundal

February 6, 2024 - PatialaPolitics

Punjab Police issues LOC against dismissed AIG Rajjit Singh Hundal

 

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਪੁਲਿਸ ਸੂਤਰਾਂ ਮੁਤਾਬਿਕ, ਮੁਲਜ਼ਮ ਰਾਜਜੀਤ ਸਿੰਘ ਵਿਦੇਸ਼ ਭੱਜ ਗਿਆ ਹੈ ਜਾਂ ਵਿਦੇਸ਼ ਭੱਜਣ ਦੀ ਯੋਜਨਾ ਬਣਾ ਰਿਹਾ ਹੈ।

ਪੁਲਿਸ ਨੇ ਰਾਜਜੀਤ ਸਿੰਘ ਦਾ ਲੁੱਕਆਊਟ ਨੋਟਿਸ ਜਾਰੀ ਕਰਕੇ ਸਾਰੀਆਂ ਬੰਦਰਗਾਹਾਂ, ਹਵਾਈ ਅੱਡਿਆਂ ਅਤੇ ਰਾਸ਼ਟਰੀ ਮਾਰਗਾਂ ‘ਤੇ ਉਸਦੀ ਜਾਣਕਾਰੀ ਸਾਂਝੀ ਕੀਤੀ ਹੈ, ਤਾਂ ਜੋ ਜੇਕਰ ਦੋਸ਼ੀ ਅਜੇ ਤੱਕ ਦੇਸ਼ ਛੱਡ ਕੇ ਨਹੀਂ ਗਿਆ ਤਾਂ ਉਸ ਨੂੰ ਕਾਬੂ ਕੀਤਾ ਜਾ ਸਕੇ।