Teen child bitten to death by street dogs in Patiala
February 16, 2024 - PatialaPolitics
Teen child bitten to death by street dogs in Patiala
ਨਾਭਾ ਨਜ਼ਦੀਕ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਰਸਟ ਵਿੱਚ 5ਵੀਂ ਕਲਾਸ ਦੇ ਵਿਦਿਆਰਥੀ ਉਪਰ ਕੁੱਤਿਆਂ ਨੇ ਹਮਲਾ ਕਰ ਦਿੱਤਾ ਹੈ।
ਨੇੜਲੇ ਪਿੰਡ ਬਰਸਟ ਵਿਖੇ ਅਵਾਰਾ ਕੁੱਤਿਆਂ ਦੇ ਝੁੰਡ ਵੱਲੋਂ ਇੱਕ ਛੋਟੇ ਬੱਚੇ ਨੂੰ ਨੋਚ-ਨੋਚ ਕੇ ਖਾ ਲੈਣ ਕਾਰਨ ਬੱਚੇ ਦੀ ਮੌਤ ਹੋ ਗਈ ਹੈ। ਮ੍ਰਿਤਕ ਬੱਚੇ ਦੀ ਪਛਾਣ ਤਰਨਪ੍ਰੀਤ ਸਿੰਘ ਪੁੱਤਰ ਸੰਦੀਪ ਸਿੰਘ ਵਾਸੀ ਪਿੰਡ ਬਰਸਟ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ, ਬੁੱਧਵਾਰ ਸ਼ਾਮ 4 ਕੁ ਵਜੇ ਦੇ ਕਰੀਬ ਤਰਨਪ੍ਰੀਤ ਸਿੰਘ ਅਤੇ ਇੱਕ ਹੋਰ ਛੋਟਾ ਬੱਚਾ ਪਿੰਡ ਦੇ ਨਾਲ ਲੱਗਦੇ ਖੇਤਾਂ ਵਿਚ ਟੁੱਟਿਆ ਪਤੰਗ ਚੁੱਕਣ ਗਏ ਸਨ ਜਿਨ੍ਹਾਂ ਨੂੰ ਅਵਾਰਾ ਕੁੱਤਿਆਂ ਦੇ ਝੁੰਡ ਨੇ ਘੇਰ ਲਿਆ।
ਇਨ੍ਹਾਂ ਵਿਚੋਂ ਇੱਕ ਬੱਚਾ ਤਾਂ ਬਚ ਕੇ ਭੱਜ ਗਿਆ ਪ੍ਰੰਤੂ ਤਰਨਪ੍ਰੀਤ ਸਿੰਘ ਨੂੰ ਅਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਨਾਲ ਨੋਚ ਲਿਆ ਗਿਆ। ਇਸ ਘਟਨਾ ਨੂੰ ਦੇਖ ਕੇ ਨਾਲ ਦੇ ਖੇਤ ‘ਚ ਜਾ ਰਹੇ ਇੱਕ ਵਿਅਕਤੀ ਵੱਲੋਂ ਬੜੀ ਮੁਸ਼ੱਕਤ ਨਾਲ ਕੁੱਤਿਆਂ ਦੇ ਝੁੰਡ ਨੂੰ ਭਜਾਇਆ ਅਤੇ ਬੱਚੇ ਨੂੰ ਚੁੱਕ ਕੇ ਘਰ ਲਿਆਂਦਾ। ਹਸਪਤਾਲ਼ ਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ