Office bearers of SGPC 2018
November 13, 2018 - PatialaPolitics
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਕੁਰਸੀ ਗੋਬਿੰਦ ਸਿੰਘ ਲੌਂਗੋਵਾਲ ਕੋਲ ਹੀ ਰਹੇਗੀ। ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ
ਵਿੱਚ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੋਬਿੰਦ ਸਿੰਘ ਲੌਂਗੋਵਾਲ ਦਾ ਨਾਂ ਪੇਸ਼ ਕੀਤਾ। ਦੂਜੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਇਸ ਦੀ ਤਾਇਦ ਕੀਤੀ। ਇਸ ਤੋਂ ਇਲਾਵਾ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਬਿੱਕਰ ਸਿੰਘ ਚੰਨੋ ਨੂੰ ਜੂਨੀਅਰ ਮੀਤ ਪ੍ਰਧਾਨ ਤੇ ਗੁਰਬਚਨ ਸਿੰਘ ਕਰਮੂਵਾਲ ਨੂੰ ਜਨਰਲ ਸਕੱਤਰ ਚੁਣਿਆ ਗਿਆ।
ਕਾਰਜਕਾਰੀ ਮੈਂਬਰਾਂ ਵਿੱਚ ਗੁਰਮੀਤ ਸਿੰਘ ਤ੍ਰਿਲੋਕੇਵਾਲ, ਭੁਪਿੰਦਰ ਸਿੰਘ. ਜਰਨੈਲ ਸਿੰਘ, ਜਗਜੀਤ ਸਿੰਘ ਤਲਵੰਡੀ, ਖੁਸ਼ਵਿੰਦਰ ਸਿੰਘ ਭਾਟੀਆ, ਅਮਰੀਕ ਸਿੰਘ, ਜਸਵੀਰ ਕੌਰ ਜੱਫਰਵਾਲ, ਤਾਰਾ ਸਿੰਘ ਸਿੱਲਾ, ਅਮਰੀਕ ਸਿੰਘ ਕੋਟਸ਼ਮੀਰ, ਭਾਈ ਮਨਜੀਤ ਸਿੰਘ ਤੇ ਸ਼ਿੰਗਾਰਾ ਸਿੰਘ ਲੋਹੀਆ ਸ਼ਾਮਲ ਹਨ।