Patiala Police ASI arrested taking Rs 8000/- bribe

February 29, 2024 - PatialaPolitics

Patiala Police ASI arrested taking Rs 8000/- bribe

ਵਿਜੀਲੈਂਸ ਬਿਊਰੋ ਪੰਜਾਬ

– *8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ*

ਪਟਿਆਲਾ/ਚੰਡੀਗੜ੍ਹ, 29 ਫਰਵਰੀ:

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਅਨਾਜ ਮੰਡੀ, ਪਟਿਆਲਾ ਅਧੀਨ ਪੈਂਦੀ ਪੁਲਿਸ ਚੌਕੀ, ਫੱਗਣਮਾਜਰਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨਰਾਤਾ ਰਾਮ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਸਪ੍ਰੀਤ ਸਿੰਘ ਵਾਸੀ ਸਰਹਿੰਦ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਪੁਲਿਸ ਚੌਂਕੀ ਫੱਗਣਮਾਜਰਾ ਵਿਖੇ ਨਜਾਇਜ਼ ਤੌਰ ‘ਤੇ ਜ਼ਬਤ ਕੀਤੇ ਉਸਦੇ ਵਾਹਨ ਨੂੰ ਛੁਡਵਾਉਣ ਬਦਲੇ 8,000 ਰੁਪਏ ਰਿਸ਼ਵਤ ਮੰਗ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

———-

 

Vigilance Bureau Punjab

 

Press Release

 

*VB arrests ASI for taking Rs 8,000 bribe*

 

Patiala/Chandigarh, February 29 – The Punjab Vigilance Bureau (VB), during its ongoing campaign against corruption in the state, has apprehended Assistant Sub-Inspector (ASI) Narata Ram, Incharge Police Post at Fagganmajra village, under police station Anaj Mandi, Patiala for demanding and accepting a bribe of Rs 8,000.

Disclosing this here today an official spokesperson of the state VB said the above mentioned police official has been arrested on a complaint lodged by Jaspreet Singh, a resident of Sirhind, Fatehgarh Sahib district.

He further informed that the complainant has alleged in his complaint that said ASI has been demanding a bribe of Rs 8,000 for releasing his vehicle which was kept illegally in Police Chowki Fagganmajra.

The spokesperson informed that after a preliminary investigation of this complaint, a VB team from Patiala range laid a trap and nabbed the accused police personnel in the presence of two official witnesses while he was accepting a bribe of Rs 8,000 from the complainant.

He added that in this regard a case under prevention of corruption act has been registered at VB police station Patiala range. The accused would be produced in the competent court tomorrow and further investigation was under progress, he said.

———