Bibi Jagir Kaur acquitted in daughter’s death case
December 4, 2018 - PatialaPolitics
ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਮਿਲੀ ਵੱਡੀ ਰਾਹਤ ,ਹਾਈਕੋਰਟ ਨੇ ਕੀਤਾ ਬਰੀ:ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਹਾਈਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ।ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਧੀ ਦੇ ਕਤਲ ਕੇਸ ਮਾਮਲੇ ‘ਚ ਉਸਨੂੰ ਬਰੀ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਬੀਬੀ ਜਗੀਰ ਕੌਰ ਦੀ ਬੇਟੀ ਹਰਪ੍ਰੀਤ ਕੌਰ ਦੀ 20 ਅਪਰੈਲ 2000 ਨੂੰ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ ਸੀ। ਇਸ ਤੋਂ ਦੂਸਰੇ ਦਿਨ ਹਰਪ੍ਰੀਤ ਕੌਰ ਦਾ ਅੰਤਿਮ ਸੰਸਕਾਰ ਕਰ ਦਿਤਾ ਗਿਆ ਸੀ। ਇਸ ਤੋਂ ਕੁਝ ਦਿਨਾਂ ਮਗਰੋਂ ਬੈਗੋਵਾਲ ਨਿਵਾਸੀ ਕਮਲਜੀਤ ਸਿੰਘ ਨੇ ਕਿਹਾ ਸੀ ਕਿ ਉਹ ਹਰਪ੍ਰੀਤ ਦਾ ਪਤੀ ਹੈ ਅਤੇ ਹਰਪ੍ਰੀਤ ਗਰਭਵਤੀ ਸੀ, ਜਿਸ ਤੋਂ ਬਾਅਦ ਕਮਲਜੀਤ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।