Ramesh Singh Arora elected as Pakistan’s Sikh body chief
March 2, 2024 - PatialaPolitics
Ramesh Singh Arora elected as Pakistan’s Sikh body chief
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਮੇਸ਼ ਸਿੰਘ ਅਰੋੜਾ ਨੂੰ ਕਮੇਟੀ ਦਾ ਪ੍ਰਧਾਨ ਅਤੇ ਬੀਬੀ ਸਤਵੰਤ ਕੌਰ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ। ਇਸ ਮੌਕੇ ਰਮੇਸ਼ ਅਰੋੜਾ ਨੇ ਭਾਰਤ ਵਿਚਲੀਆਂ ਸਿੱਖ ਗੁਰਦੁਆਰਾ ਕਮੇਟੀਆਂ ਨੂੰ ਦੁਨੀਆ ਭਰ ਦੇ ਸਿੱਖਾਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਕੱਢਣ ਲਈ ਇਕ ਪਲੇਟਫਾਰਮ ’ਤੇ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 2003 ਵਾਲੇ ਮੂਲ ਨਾਨਕਸ਼ਾਹੀ ਕੈਲੰਡਰ ’ਤੇ ਪਹਿਰਾ ਦਿੰਦੀ ਰਹੇਗੀ।