Register FIR against Ex DSGMC chief Manjit GK:Court

December 13, 2018 - PatialaPolitics

ਪਟਿਆਲਾ ਹਾਊਸ ਅਦਾਲਤ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਦਿੱਲੀ ਪੁਲਿਸ ਨੂੰ ਕੇਸ ਦਰਜ ਕਰਨ ਲਈ ਕਿਹਾ ਹੈ। ਜੀਕੇ ਖਿਲਾਫ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਅਦਾਲਤ ਨੇ ਆਖਿਆ ਹੈ ਕਿ ਜੀਕੇ ਖਿਲਾਫ 24 ਘੰਟਿਆਂ ਵਿਚ ਐਫਆਈਆਰ ਦਰਜ ਕਰਨ ਤੋਂ ਬਾਅਦ ਪੂਰੀ ਰਿਪੋਰਟ ਅਦਾਲਤ ਵਿਚ ਪੇਸ਼ ਕੀਤੀ ਜਾਵੇ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਉਸ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ’ਤੇ ਭ੍ਰਿਸ਼ਟਾਚਾਰ ਦੇ ਮਾਮਲੇ ਸਬੰਧੀ ਸੁਣਵਾਈ ਕੀਤੀ ਗਈ ਸੀ। ਇਸ ਮੌਕੇ ਪੁਲਿਸ ਨੇ ਆਪਣੀ ਐਕਸ਼ਨ ਰਿਪੋਰਟ ਪੇਸ਼ ਕੀਤੀ ਸੀ। ਅਦਾਲਤ ਨੇ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦਾ ਫੈਸਲਾ ਰਾਖਵਾਂ ਰੱਖ ਲਿਆ ਸੀ। ਪੁਲਿਸ ਨੇ ਆਪਣੀ ਰਿਪੋਰਟ ਵਿੱਚ ਦਾਅਵਾ ਕੀਤਾ ਸੀ ਕਿ ਕਮੇਟੀ ਵੱਲੋਂ ਵਿਖਾਏ ਬਿੱਲ ਫ਼ਰਜ਼ੀ ਸਨ।

ਉਨ੍ਹਾਂ 51 ਲੱਖ ਦਾ ਕੈਸ਼ ਵੀ ਜਮ੍ਹਾ ਨਹੀਂ ਕਰਵਾਇਆ। ਅਦਾਲਤ ਨੇ ਸਾਰੀਆਂ ਦਲੀਲਾਂ ਸੁਣਨ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ। ਯਾਦ ਰਹੇ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ 51 ਲੱਖ ਰੁਪਏ ਦੇ ਕੈਸ਼, 82 ਹਜ਼ਾਰ ਕਿਤਾਬਾਂ ਤੇ ਫ਼ਰਜ਼ੀ ਕੰਪਨੀ ਬਣਾ ਕੇ ਘਪਲੇ ਦੇ ਇਲਜ਼ਾਮ ਲੱਗੇ ਹਨ। ਇਸ ਮਾਮਲੇ ਵਿੱਚ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ, ਅਮਰਜੀਤ ਪੱਪੂ ਤੇ ਹਰਜੀਤ ਸਿੰਘ ਨੂੰ ਮੁਲਜ਼ਮ ਕਰਾਰ ਦਿੱਤਾ ਗਿਆ ਹੈ।