Patiala: No drone zone declared near Shri Kali Devi Mandir complex

March 9, 2024 - PatialaPolitics

ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

 

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਅਤੇ ਇਸਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ। ਇਹ ਹੁਕਮ 8 ਮਈ 2024 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।