Patiala:Placement Camp of Employment and Business Bureau on March 14

Patiala:Placement Camp of Employment and Business Bureau on March 14

 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ 14 ਮਾਰਚ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ, ਬਲਾਕ-ਡੀ, ਮਿਨੀ ਸਕੱਤਰੇਤ, ਪਟਿਆਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਮਿਤੀ 14 ਮਾਰਚ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਕਸਿਸ ਬੈਂਕ ਅਤੇ ਐਸ.ਬੀ.ਆਈ ਕਰੈਡਿਟ ਕਾਰਡ ਕੰਪਨੀ ਵੱਲੋਂ ਲੋਨ ਅਫ਼ਸਰ, ਸੇਲਜ਼ ਐਗਜ਼ੀਕਿਊਟਿਵ, ਟੀਮ ਲੀਡਰ, ਰਿਲੇਸ਼ਨਸ਼ਿਪ ਅਫ਼ਸਰ, ਟਰੇਨਰ ਅਤੇ ਰਿਲੇਸ਼ਨਸ਼ਿਪ ਐਗਜ਼ੀਕਿਊਟਿਵ ਦੀ ਅਸਾਮੀਆਂ (ਲੜਕੇ ਅਤੇ ਲੜਕੀਆਂ) ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬਾਰ੍ਹਵੀਂ/ ਗਰੈਜੂਏਸ਼ਨ ਹੋਵੇ ਉਹ ਇਸ ਪਲੇਸਮੈਂਟ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ ਅਤੇ ਉਮਰ 19-35 ਸਾਲ ਹੋਵੇ, ਉਹ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।

ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਮਿਤੀ 14-03-2024 ਦਿਨ ਵੀਰਵਾਰ ਨੂੰ ਸਵੇਰੇ 10 ਵੱਜੇ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।