Patiala:14 people who violated the Tobacco Control Act were issued challans

March 13, 2024 - PatialaPolitics

Patiala:14 people who violated the Tobacco Control Act were issued challans

ਤੰਬਾਕੂ ਕੰਟਰੋਲ ਐਕਟ ਦੀ ਉਲਘੰਣਾਂ ਕਰਨ ਵਾਲੇ 14 ਵਿਅਕਤੀਆਂ ਦੇ ਕੱਟੇ ਚਲਾਨ, 1250 ਰੁਪਏ ਕੀਤਾ ਜੁਰਮਾਨਾ : ਨੋਡਲ ਅਫਸਰ

 

ਪਟਿਆਲਾ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲ੍ਹਾ ਸਹਾਇਕ ਸਿਹਤ ਅਫਸਰ ਡਾ. ਕੁਸ਼ਲਦੀਪ ਗਿੱਲ ਦੀ ਅਗਵਾਈ ਵਿੱਚ ਤੰਬਾਕੂ ਕੰਟਰੋਲ ਸੈਲ ਦੀ ਟੀਮ ਜਿਸ ਵਿੱਚ ਸਹਾਇਕ ਮਲੇਰੀਆ ਅਫਸਰ ਮਲਕੀਤ ਸਿੰਘ ਅਤੇ ਹੈਲਥ ਸੁਪਰਵਾਈਜਰ ਅਨਿਲ ਕੁਮਾਰ ਸ਼ਾਮਲ ਸਨ, ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਤੇ 14 ਦੁਕਾਨਾਂ/ਖੋਖਿਆਂ ਦੇ ਚਲਾਨ ਕੱਟ ਕੇ 1250 ਰੁਪਏ ਜੁਰਮਾਨੇ ਵੱਜੋਂ ਵਸੂਲ ਕੀਤੇ ਗਏ । ਜਿਲ੍ਹਾ ਸਹਾਇਕ ਸਿਹਤ ਅਫਸਰ ਡਾ. ਕੁਸ਼ਲਦੀਪ ਗਿੱਲ ਨੇ ਦੱਸਿਆ ਕਿ ਟੀਮ ਵੱਖ ਵੱਖ ਖੇਤਰਾਂ ਵਿੱਚ ਜਾ ਕੇ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਂਵਾ ਆਦਿ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ ਮਨਾਹੀ ਦੇ ਬਾਵਜੂਦ ਦੁਕਾਨਦਾਰਾਂ ਵੱਲੋਂ ਖੁੱਲੀਆਂ ਸਿਗਰਟਾਂ ਦੀ ਵਿਕਰੀ ਕੀਤੀ ਜਾ ਰਹੀ ਸੀ, ਦੁਕਾਨਾਂ ਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਅਤੇ ਪਿਕਟੋਰੀਅਲ ਚਿੰਨ ਵਾਲੇ ਸਾਈਨ ਬੋਰਡ ਨਹੀਂ ਲੱਗੇ ਹੋਏ ਸਨ [ieਸ ਤਰਾਂ ਉਹਨਾਂ ਵੱਲੋਂ ਸ਼ਹਆਮ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕੀਤੀ ਜਾ ਰਹੀ ਸੀ।ਜਿਸ ਕਰਕੇ ਸਬੰਧਿਤ ਦੁਕਾਨਦਾਰਾਂ ਦੇ ਚਲਾਨ ਕੱਟ ਕੇ ਜੁਰਮਾਨਾ ਕੀਤਾ ਗਿਆ।ਡਾ. ਕੁਸ਼ਲਦੀਪ ਗਿੱਲ ਨੇ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੇ ਸਮੂਹ ਦੁਕਾਨਦਾਰਾਂ ਨੂੰ ਤੰਬਾਕੂ ਕੰਟਰੋਲ ਨਿਯਮਾਂ ਦਾ ਪਾਲਣ ਜਰੂਰੀ ਹੈ ਤਾਂ ਜੋ ਉਕਤ ਕਾਨੂੰਨ ਨੂੰ ਲੋਕ ਹਿੱਤ ਦੇ ਮਦੇਨਜਰ ਰੱਖਦੇ ਹੋਏ ਲਾਗੂ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਐਕਟ ਦੀ ਧਾਰਾ 6 ਅਨੁਸਾਰ ਵਿਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਵਿਚ ਤੰਬਾਕੂ ਪਦਾਰਥਾਂ ਦੀ ਵਿਕਰੀ ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਆਉਂਦੇ ਸਮੇਂ ਵਿਚ ਵੀ ਤੰਬਾਕੂ ਉਤਪਾਦਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ, ਢਾਬੇ ਆਦਿ ਥਾਂਵਾ ਦੇ ਨਾਲ-ਨਾਲ ਹੋਟਲ, ਰੈਸਟੋਰੈਂਟ ਆਦਿ ਦੀ ਤੰਬਾਕੂ ਐਕਟ ਤਹਿਤ ਚੈਕਿੰਗ ਜਾਰੀ ਰਹੇਗੀ।