Dr. Balbir Singh inaugurated expansion and renovation of Community Health Center Ghanaur at a cost of Rs 7.5 crore

March 15, 2024 - PatialaPolitics

Dr. Balbir Singh inaugurated expansion and renovation of Community Health Center Ghanaur at a cost of Rs 7.5 crore

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਘਨੌਰ ਦੇ ਕਮਿਉਨਿਟੀ ਹੈਲਥ ਸੈਂਟਰ ਵਿਖੇ 7.5 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਾਧੇ ਤੇ ਨਵੀਨੀਕਰਨ ਦਾ ਉਦਘਾਟਨ ਕਰਕੇ ਮਰੀਜਾਂ ਨੂੰ ਸਮਰਪਿਤ ਕੀਤਾ। ਸਿਹਤ ਮੰਤਰੀ ਦੇ ਨਾਲ ਵਿਧਾਇਕ ਗੁਰਲਾਲ ਘਨੌਰ ਤੇ ਨੀਨਾ ਮਿੱਤਲ ਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਵਾਈਸ ਚੇਅਰਮਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੀ ਮੌਜੂਦ ਸਨ।

ਸਿਹਤ ਮੰਤਰੀ ਨੇ ਇਸ ਦੌਰਾਨ ਗੁਰਦਾਸਪੁਰ ਦੇ ਕਮਿਉਨਿਟੀ ਹੈਲਥ ਸੈਂਟਰ ਨੂੰ ਵੀ 7.5 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਅਪਗ੍ਰੇਡ ਤੇ ਨਵੀਨੀਕਰਨ ਦਾ ਉਦਘਾਟਨ ਵੀ ਆਨਲਾਈਨ ਢੰਗ ਨਾਲ ਕੀਤਾ। ਉਨ੍ਹਾਂ ਦੱਸਿਆ ਕਿ ਘਨੌਰ ਸੀ.ਐਚ.ਸੀ. ਨੂੰ 20 ਬਿਸਤਰਿਆਂ ਦੇ ਹਸਪਤਾਲ ਤੋਂ ਅਪਗ੍ਰੇਡ ਕਰਕੇ 50 ਬਿਸਤਰਿਆਂ ਦਾ ਹਸਪਤਾਲ ਬਣਾ ਦਿੱਤਾ ਗਿਆ ਹੈ ਅਤੇ ਇੱਥੇ ਮਰੀਜਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਹੋਣਗੀਆਂ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਅੰਦਰ ਸਿਹਤ ਕਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਰਾਜ ਅੰਦਰ ਹਰ ਸਰਕਾਰੀ ਹਸਪਤਾਲ ਨੂੰ ਅਪਗ੍ਰੇਡ ਕਰਕੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਦਿਆਂ ਐਕਸਰੇ, ਅਲਟਰਾ ਸਾਊਂਡ, ਟੈਸਟਾਂ ਤੇ ਮੁਫ਼ਤ ਦਵਾਈਆਂ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਕਲਿਨਿਕਾਂ ਵਿੱਚ ਹੁਣ ਤੱਕ ਸਵਾ ਕਰੋੜ ਲੋਕਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ‘ਚ 550 ਡਾਕਟਰਾਂ ਦੀ ਭਰਤੀ ਕੀਤੀ ਜਾ ਰਹੀ ਹੈ ਜਦਕਿ ਡਾਕਟਰਾਂ ਦੀਆਂ 1370 ਨਵੀਆਂ ਪੋਸਟਾਂ ਸਿਰਜੀਆਂ ਗਈਆਂ ਹਨ ਅਤੇ 1800 ਨਰਸਿੰਗ ਸਟਾਫ਼ ਦੀ ਭਰਤੀ ਸਮੇਤ ਪੈਰਾਮੈਡੀਕਲ ਅਮਲੇ ਦੀ ਭਰਤੀ ਵੀ ਕੀਤੀ ਜਾ ਰਹੀ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸਭ ਲਈ ਪੰਜਾਬ ਦੇ ਲੋਕ ਵਧਾਈ ਅਤੇ ਧੰਨਵਾਦ ਦੇ ਪਾਤਰ ਹਨ, ਜਿਨ੍ਹਾਂ ਨੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਵਿਧਾਇਕ ਗੁਰਲਾਲ ਘਨੌਰ ਤੇ ਨੀਨਾ ਮਿੱਤਲ ਨੇ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ।

ਇਕ ਮੌਕੇ ਡਾ. ਰੁਪਿੰਦਰਜੀਤ ਕੌਰ ਸੈਣੀ, ਸਿਹਤ ਮੰਤਰੀ ਦੇ ਸਲਾਹਕਾਰ ਡਾ. ਸੁਧੀਰ ਵਰਮਾ, ਕਰਨਲ ਜੇ.ਵੀ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮ.ਡੀ. ਵਰਿੰਦਰ ਕੁਮਾਰ, ਡਾਇਰੈਕਟਰ ਸਿਹਤ ਵਿਭਾਗ ਡਾ. ਆਦਰਸ਼ਪਾਲ ਕੌਰ ਤੇ ਡਾਇਰੈਟਰ ਸਿਹਤ ਸੇਵਾਵਾਂ ਡਾ. ਹਿਤਿੰਦਰ ਕੌਰ, ਸਿਵਲ ਸਰਜਨ ਡਾ. ਰਮਿੰਦਰ ਕੌਰ, ਐਸ.ਐਮ.ਓ. ਘਨੌਰ ਡਾ. ਕਿਰਨਜੋਤ ਕੌਰ ਤੇ ਹੋਰ ਪਤਵੰਤੇ ਵੀ ਮੌਜੂਦ ਸਨ।