Join #PatialaHelpline & #PatialaPolitics for latest updates

ਜਿਲੇ ਵਿੱਚ 42 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ ਹੋਈ 1439

ਹੁਣ ਤੱਕ 772 ਵਿਅਕਤੀ ਕੋਵਿਡ ਤੋਂ ਹੋਏ ਠੀਕ: ਡਾ. ਮਲਹੋਤਰਾ

ਪਟਿਆਲਾ 27 ਜੁਲਾਈ ( ) ਜਿਲੇ ਵਿਚ 42 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾ ਦੀਆਂ ਪ੍ਰਾਪਤ 400 ਦੇ ਕਰੀਬ ਰਿਪੋਰਟਾਂ ਵਿਚੋ 42 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 1439 ਹੋ ਗਈ ਹੈ।ਇਹਨਾਂ ਕੇਸਾਂ ਵਿਚੋ ਇੱਕ ਪੋਜਟਿਵ ਕੇਸ ਦੀ ਸੂਚਨਾ ਮੁਹਾਲੀ ਤੋਂ ਪ੍ਰਾਪਤ ਹੋਈ ਹੈ।ਉਹਨਾਂ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 37 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਹੁਣ 772 ਹੋ ਗਈ ਹੈ।ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 42 ਕੇਸਾਂ ਵਿਚੋ 24 ਪਟਿਆਲਾ ਸ਼ਹਿਰ, 04 ਰਾਜਪੁਰਾ, 04 ਨਾਭਾ, 02 ਸਮਾਣਾ, 02 ਪਾਤੜਾਂ ਅਤੇ 06 ਵੱਖ ਵੱਖ ਪਿੰਡਾਂ ਤੋਂ ਹਨ।ਇਹਨਾਂ ਵਿਚੋਂ 16 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ ਕੰਟੈਨਮੈਂਟ ਜੋਨ ਵਿਚੋਂ ਲਏ ਸੈਂਪਲਾ ਵਿਚੋਂ ਕੋਵਿਡ ਪੋਜਟਿਵ ਪਾਏ ਗਏ ਹਨ, ਇੱਕ ਵਿਦੇਸ਼ ਤੋਂ ਆਉਣ, 25 ਨਵੇਂ ਕੇਸ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਸ਼ਾਮਲ ਹਨ। ਪਟਿਆਲਾ ਦੇ ਮਿਲਟਰੀ ਕੈਂਟ ਤੋਂ ਚਾਰ, ਦਸ਼ਮੇਸ਼ ਨਗਰ ਅਤੇ ਨਿਹਾਲ ਬਾਗ ਤੋਂ ਤਿੰਨ-ਤਿੰਨ, ਨਿੰਮ ਵਾਲਾ ਚੋਂਕ ਰਾਘੋਮਾਜਰਾ ਤੋਂ ਦੋ, ਲਾਹੋਰੀ ਗੇਟ, ਉਪਕਾਰ ਨਗਰ, ਚੀਮਾ ਬਾਗ ਕਲੋਨੀ, ਦੀਪ ਨਗਰ, ਬਿਸ਼ਨ ਨਗਰ, ਹੀਰਾ ਬਾਗ, ਆਦਰਸ਼ ਕਲੋਨੀ, ਮਹਿੰਦਰਾ ਕੰਪਲੈਕਸ, ਨਾਮਧਾਰੀ ਖਾਨ ਰੋਡ, ਜਯੋਤੀ ਐਨਕਲੇਵ, ਏ.ਟੈਂਕ, ਯਾਦਵਿੰਦਰਾ ਕਲੋਨੀ ਤੋਂ ਇੱਕ-ਇੱਕ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ।ਰਾਜਪੂੁਰਾ ਦੇ ਆਰਿਆ ਸਮਾਜ ਰੋਡ, ਗੁਰੂ ਅਰਜਨ ਦੇਵ ਕਲੋਨੀ, ਐਸ.ਬੀ.ਐਸ ਕਲੋਨੀ, ਨੇੜੇ ਕੇ.ਕੇ ਸਕੂਲ ਤੋਂ ਇੱਕ-ਇੱਕ, ਨਾਭਾ ਤੋਂ ਹੀਰਾ ਆਟੋਮੋਬਾਇਲ ਤੋਂ ਤਿੰਨ ਅਤੇ ਪੁਰਾਨਾ ਮਿਸਤਰੀ ਖਾਨਾ ਤੋਂ ਇੱਕ, ਸਮਾਣਾ ਦੇ ਘਾਸ ਮੁੱਹਲਾ ਅਤੇ ਬਾਲਮਿਕੀ ਮੁੱਹਲਾ ਤੋਂ ਇੱਕ-ਇੱਕ, ਪਾਤੜਾਂ ਦੇ ਵਾਰਡ ਨੰਬਰ 4 ਅਤੇ 6 ਤੋਂ ਇੱਕ-ਇੱਕ ਅਤੇਂ 06 ਪੋਜਟਿਵ ਕੇਸ ਵੱਖ ਵੱਖ ਪਿੰਡਾਂ ਤੋਂ ਰਿਪੋਰਟ ਹੋਏ ਹਨ ।ਜਿਹਨਾਂ ਵਿਚ ਇੱਕ ਸਿਹਤ ਕਰਮੀ ਵੀ ਸ਼ਾਮਲ ਹੈ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।ਸਿਵਲ ਸਰਜਨ ਡਾ. ਮਲਹੋਤਰਾ ਨੇ ਕਿਹਾ ਕਿ ਪੋਜਟਿਵ ਆਏ ਕੇਸਾਂ ਦੇ ਨੇੜਲੇ ਸੰਪਰਕ ਵਿਚ ਆਉਣ ਵਾਲਿਆਂ ਦੀ ਸਿਹਤ ਵਿਭਾਗ ਵੱਲੋ ਬੜੀ ਬਰੀਕੀ ਨਾਲ ਟਰੇਸਿੰਗ ਕੀਤੀ ਜਾ ਰਹੀ ਹੈ।

ਸਿਵਲ ਸਰਜਨ ਡਾ.ਮਲਹੋਤਰਾ ਨੇਂ ਦੱਸਿਆ ਸਮਾਣਾ ਦੇ ਮਾਛੀ ਹਾਤਾ ਅਤੇ ਤੇਜ ਕਲੋਨੀ ਵਿਚ ਲਗਾਈਆਂ ਗਈਆਂ ਮਾਈਕਰੋ ਕੰਟੈਨਮੈਂਟ ਦਾ ਸਮਾਂ ਪੁੁਰਾ ਹੋਣ ਅਤੇ ਉੱਥੋਂ ਨਵੇਂ ਕੇਸ ਸਾਹਮਣੇ ਨਾ ਆਉਣ ਤੇਂ ਲਗਾਈਆਂ ਕੰਟੈਨਮੈਂਟ ਹੱਟਾ ਦਿੱਤੀਆਂ ਗਈਆਂ ਹਨ ।ਉਹਨਾਂ ਦੱਸਿਆ ਕਿ ਪਟਿਆਲਾ ਦੇ ਅਨੰਦ ਨਗਰ ਦਾ ਰਹਿਣ ਵਾਲਾ 54 ਸਾਲਾ ਕੋਵਿਡ ਪੋਜਟਿਵ ਵਿਅਕਤੀ ਜੋ ਕਿ ਹਾਈਪਰਟੈਂਸ਼ਨ ਅਤੇ ਹੋਰ ਬਿਮਾਰੀਆਂ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ਼ ਸੀ,ਦੀ ਬੀਤੇ ਦਿੱਨੀ ਇਲਾਜ ਦੋਰਾਣ ਰਾਜਿੰਦਰਾ ਹਸਪਤਾਲ ਵਿਚ ਮੌਤ ਹੋ ਗਈ।ਇਸੇ ਤਰਾਂ ਰਾਜਪੁਰਾ ਦਾ ਰਹਿਣ ਵਾਲਾ 27 ਸਾਲਾ ਕੋਵਿਡ ਪੋਜਟਿਵ ਵਿਅਕਤੀ ਜੋ ਕਿ ਦਿਲ ਅਤੇ ਹੋਰ ਗੰਭੀਰ ਬਿਮਾਰੀਆਂ ਕਾਰਣ ਪੀ.ਜੀ.ਆਈ ਚੰਡੀਗੜ ਦਾਖਲ਼ ਸੀ, ਦੀ ਵੀ ਇਲਾਜ ਦੋਰਾਣ ਹਸਪਤਾਲ ਵਿਚ ਮੌਤ ਹੋ ਗਈ ਹੈ। ਜਿਸ ਨਾਲ ਜਿਲੇ ਵਿਚ ਕੋਵਿਡ ਪੋਜਟਿਵ ਮੌਤਾਂ ਦੀ ਗਿਣਤੀ ਹੁਣ 22 ਹੋ ਗਈ ਹੈ

ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 950 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫੱਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਮੁਲਾਜਮ, ਪੋਜਟਿਵ ਕੇਸਾਂ ਦੇ ਨੇੜੇ ਦੇ ਸੰਪਰਕ ਵਿਚ ਆਏ ਵਿਅਕਤੀਆਂ ਆਦਿ ਦੇ ਲਏ ਸੈਂਪਲ ਸ਼ਾਮਲ ਹਨ। ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 41206 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 1439 ਕੋਵਿਡ ਪੋਜਟਿਵ, 38572 ਨੈਗਟਿਵ ਅਤੇ 1100 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪੌਜਟਿਵ ਕੇਸਾਂ ਵਿੱਚੋਂ 22 ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ, 772 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 645 ਹੈ

Facebook Comments