Retd. Justice Jora Singh joins AAP

December 24, 2018 - PatialaPolitics

ਰਿਟਾਇਰਡ ਜਸਟਿਸ ਜੋਰਾ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ।

ਇਸ ਮੌਕੇ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਿਟਾਇਰਡ ਜਸਟਿਸ ਜੋਰਾ ਸਿੰਘ ਦਾ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ।

ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੀਨੀਅਰ ਆਗੂ ਭਗਵੰਤ ਮਾਨ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਮੌਜੂਦ ਸਨ।

ਦੱਸਣਯੋਗ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਜਸਟਿਸ ਜੋਰਾ ਸਿੰਘ ਕਮਿਸ਼ਨ ਵਲੋਂ ਜਾਂਚ ਕੀਤੀ ਗਈ ਸੀ।

Leave a Reply

Your email address will not be published.