SAD president appoints Circle presidents for district Patiala
March 21, 2024 - PatialaPolitics
SAD president appoints Circle presidents for district Patiala
*ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿੱਚ ਪਟਿਆਲਾ ਸ਼ਹਿਰੀ ਦੇ ਸਰਕਲ ਪ੍ਰਧਾਨਾਂ ਦਾ ਹੋਇਆ ਐਲਾਨ।*
(ਸਬ-ਹੈਡਿੰਗ)—ਹਰ ਮਿਹਨਤੀ ਵਰਕਰ ਤੇ ਆਗੂ ਨੂੰ ਸ਼ਹਿਰੀ ਜੱਥੇਬੰਦੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਗਿਆ:– ਰਾਠੀ, ਚੱਠਾ ‘ਤੱ ਬਜਾਜ
*ਹਲਕਾ ਪਟਿਆਲਾ ਸ਼ਹਿਰੀ ਤੇ ਹਲਕਾ-2 ਦੇ ਸਰਕਲ ਪ੍ਰਧਾਨਾਂ ਦਾ ਕੀਤਾ ਐਲਾਨ।*
ਪਟਿਆਲਾ,21 ਮਾਰਚ
ਸ਼੍ਰੋਮਣੀ ਅਕਾਲੀ ਦਲ ਅੰਦਰ ਪਿਛਲੇ ਲੰਮੇ ਤੋਂ ਸਖ਼ਤ ਮਿਹਨਤ ਕਰਨ ਵਾਲੇ ਹਰ ਵਰਕਰ ਤੇ ਆਗੂ ਨੂੰ ਜ਼ਿਲ੍ਹਾ ਪਟਿਆਲਾ ਸ਼ਹਿਰੀ ਜੱਥੇਬੰਦੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਹੈ।ਜਿਸ ਤਹਿਤ ਸਾਬਕਾ ਕੈਬਨਿਟ ਮੰਤਰੀ ਸ ਸੁਰਜੀਤ ਸਿੰਘ ਰੱਖੜਾ ਦੀ ਸਰਪ੍ਰਸਤੀ ਹੇਠ ਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਤੇ ਹਲਕਾ ਸ਼ਹਿਰੀ ਪਟਿਆਲਾ ਦੇ ਇੰਚਾਰਜ ਅਮਰਿੰਦਰ ਸਿੰਘ ਬਜਾਜ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਅੱਜ ਹਲਕਾ ਪਟਿਆਲਾ ਸ਼ਹਿਰ ਅਤੇ ਹਲਕਾ ਪਟਿਆਲਾ (2) ਦੇ ਸਰਕਲ ਪ੍ਰਧਾਨਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਮਿਤ ਸਿੰਘ ਰਾਠੀ ਨੇਂ ਅੱਜ ਗੁਰਦੁਆਰਾ ਦੁਖਨਿਵਾਰਨ ਸਾਹਿਬ ਪਟਿਆਲਾ ਵਿਖੇ ਸਰਕਲ ਪ੍ਰਧਾਨਾਂ ਦਾ ਐਲਾਨ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਠੀ ਨੇਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਮਜ਼ਬੂਤੀ ਵੱਲ ਵੱਧ ਰਿਹਾ ਹੈ। ਜੋ ਪੰਜਾਬ ਦੇ ਵੱਖ ਵੱਖ ਹਲਕਿਆਂ ਵਿੱਚ ਪੰਜਾਬ ਬਚਾਓ ਯਾਤਰਾ ਚੱਲ ਰਹੀ ਹੈ।ਉਸ ਵਿੱਚ ਵੱਡੇ ਇਕੱਠ ਆਉਣ ਵਾਲੀਆਂ ਚੋਣਾਂ ਵਿੱਚ ਵੱਡੀਆਂ ਜਿੱਤਾਂ ਦੀ ਗਵਾਹੀ ਭਰਦੀਆਂ ਹਨ। ਰਾਠੀ ਨੇਂ ਪਟਿਆਲਾ ਸ਼ਹਿਰੀ ਦੇ ਹਰ ਵਰਕਰ ਤੇ ਆਗੂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਜਿੱਤ ਲਈ ਦਿਨ ਰਾਤ ਮਿਹਨਤ ਕਰਨ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਟਿਆਲਾ ਸ਼ਹਿਰੀ ਜੱਥੇਬੰਦੀ ਦਾ ਵਿਸਥਾਰ ਕਰਕੇ ਅਹੁਦੇਦਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ। ਅੱਜ ਜਿਹਨਾਂ ਅਹੁਦੇਦਾਰਾਂ ਦਾ ਐਲਾਨ ਕੀਤਾ ਇਸ ਤੋਂ ਇਲਾਵਾ ਰਾਠੀ ਨੇ ਆਖਿਆ ਪਟਿਆਲਾ ਚ ਅਮਰਿੰਦਰ ਸਿੰਘ ਬਜਾਜ ਅਤੇ ਜਸਪਾਲ ਸਿੰਘ ਬਿੱਟੂ ਚੱਠਾ ਨਾਲ ਮਿਲਕੇ ਸਾਰੇ ਪੁਰਾਣੇ ਟਕਸਾਲੀ ਆਗੂਆ ਨੂੰ ਨਾਲ ਲੈਕੇ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਪਾਰਟੀ ਦੇ ਵਫਾਦਾਰ ਆਗੂਆ ਨੂੰ ਵੱਡੀਆ ਜ਼ਿੰਮੇਵਾਰੀਆਂ ਵੀ ਦਿੱਤੀਆਂ ਜਾਣਗੀਆਂ ॥ ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਸ੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਸਾਬਕਾ ਜਥੇਦਾਰ ਇੰਦਰ ਮੋਹਨ ਸਿੰਘ ਬਜਾਜ ਸਾਬਕਾ ਚੇਅਰਮੈਂਨ ਸੁਰਜੀਤ ਸਿੰਘ ਅਬਲੋਵਾਲ ਜਸਪਾਲ ਸਿੰਘ ਕਲਿਆਣ ਯੂਥ ਅਕਾਲੀ ਦਲ ਦੇ ਪ੍ਰਧਾਨ ਕਰਨਵੀਰ ਸਾਹਨੀ ਸਪੈਕਸ ਪਰਸਨ ਬੀਬੀ ਸ਼ਮਿੰਦਰ ਕੌਰ ਸੰਧੂ ਬੀਬੀ ਜਸਪਾਲ ਕੌਰ ਬਰਣ ਸਾਬਕਾ ਕੌਂਸਲਰ ਸੁਖਵਿੰਦਰ ਸਿੰਘ ਜਗਤਾਰ ਸਿੰਘ ਬਾਜਵਾ ਅਮਰਜੀਤ ਸਿੰਘ ਬੱਠਲਾ ਤੋਂ 4 ਸੋਨੂੰ ਮਾਜਰੀ ਬਿੰਦਾ ਗਰੋਵਰ ਪ੍ਰਿੰਸ ਸਿੰਘ ਗੁਡੂ ਸਾਹਨੀ ਬੀ ਸੀ ਵਿੰਗ ਪ੍ਰਧਾਨ ਹਰਮੀਤ ਸਿੰਘ ਸੁਮੇਲ ਸ਼ੀਲਾ ਇੰਦਰਜੀਤ ਸਿੰਘ ਰੱਖੜਾ ਜਗਪ੍ਰੀਤ ਸਿੰਘ ਬੱਬਰ ਮਿੰਟਾ ਵਿਸ਼ੇਸ਼ ਤੌ ਰ ਤੇ ਹਾਜਿਰ ਸਨ:-