Amritsar Triple Murder Accused Amritpal Singh who killed mother sister in-law nephew arrested
April 5, 2024 - PatialaPolitics
Amritsar Triple Murder Accused Amritpal Singh who killed mother sister in-law nephew arrested
ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਨਸ਼ੇੜੀ ਨੌਜਵਾਨ ਨੇ ਆਪਣੀ ਮਾਂ, ਭਰਜਾਈ ਅਤੇ ਢਾਈ ਸਾਲ ਦੇ ਭਤੀਜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਖੌਫਨਾਕ ਘਟਨਾ ਤੋਂ ਬਾਅਦ ਦੋਸ਼ੀ ਨੇ ਪੁਲਸ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ। ਮੁਲਜ਼ਮ ਦੀ ਪਛਾਣ 37 ਸਾਲਾ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਉਹ ਏਅਰਪੋਰਟ ‘ਤੇ ਫਰੇਟ ਫਾਰਵਰਡਰ ਵਜੋਂ ਕੰਮ ਕਰਦਾ ਹੈ ਅਤੇ ਨਸ਼ੇ ਦਾ ਆਦੀ ਹੈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਦੀ ਪਤਨੀ ਨਸ਼ੇ ਦੇ ਆਦੀ ਹੋਣ ਕਾਰਨ ਉਸ ਨੂੰ ਛੱਡ ਕੇ ਚਲੀ ਗਈ ਸੀ।