Section 144 Imposed In Patiala Till 5 June 2024
April 8, 2024 - PatialaPolitics
Section 144 Imposed In Patiala Till 5 June 2024
ਪਟਿਆਲਾ, 8 ਅਪ੍ਰੈਲ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਕੀਤੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਵਿਖਾਵਾ ਕਰਨ ਆਦਿ ਨਾਲ ਜਨਤਕ ਸ਼ਾਂਤੀ ਭੰਗ ਹੋਣ, ਸਰਕਾਰੀ ਅਤੇ ਗੈਰ-ਸਰਕਾਰੀ ਜਾਇਦਾਦਾਂ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਅਜਿਹੀ ਸਥਿਤੀ ਵਿੱਚ ਰਾਜ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਲੋਕ ਹਿੱਤ ਸ਼ਾਂਤੀ ਬਰਕਰਾਰ ਰੱਖਣ ਲਈ ਢੁਕਵੇਂ ਕਦਮ ਉਠਾਉਣੇ ਜ਼ਰੂਰੀ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 5 ਜੂਨ 2024 ਤੱਕ ਲਾਗੂ ਕੀਤੇ ਗਏ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ ‘ਤੇ ਤਾਇਨਾਤ ਪੁਲਿਸ ਅਮਲੇ ਅਤੇ ਸਰਕਾਰੀ ਪ੍ਰੋਗਰਾਮਾਂ, ਵਿਆਹ ਸ਼ਾਦੀਆਂ, ਮਾਤਮੀ ਸਮਾਰੋਹਾਂ ਅਤੇ ਸਕੂਲ/ਕਾਲਜਾਂ ਵਿੱਚ ਪੜ੍ਹਾਈ ਲਈ ਬੱਚਿਆਂ ਦੇ ਇਕੱਠ ‘ਤੇ ਲਾਗੂ ਨਹੀਂ ਹੋਣਗੇ।