Cylinder Blast at Arna Barna Chownk Patiala
April 14, 2024 - PatialaPolitics
Cylinder Blast at Arna Barna Chownk Patiala
ਅਰਨਾ ਬਰਨਾ ਚੌਂਕ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਦੱਸਿਆ ਕਿ ਇਹ ਹਾਦਸਾ ਘਰ ਵਿੱਚ ਪਏ ਸਿਲੰਡਰ ਦੇ ਫੱਟਣ ਕਾਰਨ ਵਾਪਰਿਆ ਹੈ। ਮੌਕੇ ‘ਤੇ ਪਹੁੰਚੇ ਫਾਇਰ ਅਧਿਕਾਰੀ ਰਾਜਿੰਦਰ ਕੌਸ਼ਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਰਨਾ ਬਰਨਾ ਚੌਕ ਸਥਿਤ ਇਕ ਘਰ ਨੂੰ ਅੱਗ ਲੱਗੀ ਹੈ। ਪਰ ਫਿਲਹਾਲ ਘਰ ਵਿੱਚ ਕੋਈ ਮੌਜੂਦ ਨਹੀਂ ਸੀ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਸ਼ਾਰਟ ਸਰਕਟ ਹੋਣ ਕਾਰਨ ਅੱਗ ਸਿਲੰਡਰ ਤੱਕ ਪਹੁੰਚ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ, ਜਿਸ ਕਾਰਨ ਇਮਾਰਤ ਨੂੰ ਕਾਫੀ ਨੁਕਸਾਨ ਪਹੁੰਚਿਆ। ਉਪਰਲੇ ਦੋਵੇਂ ਕਮਰੇ ਸੜ ਕੇ ਸੁਆਹ ਹੋ ਗਏ ਹਨ।