Ferozepur Police arrested accused son in case of beating the parents

April 27, 2024 - PatialaPolitics

Ferozepur Police arrested accused son in case of beating the parents

ਫ਼ਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਵਿੱਚ ਇੱਕ ਪੁੱਤਰ ਵੱਲੋਂ ਆਪਣੇ ਮਾਪਿਆਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੀ ਦਰਦਨਾਕ ਘਟਨਾ ‘ਤੇ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਨੇ ਦੋਸ਼ੀ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫ਼ਿਰੋਜ਼ਪੁਰ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ, ਜਿਸ ਨੂੰ ਦੇਖ ਕੇ ਹਰ ਕਿਸੇ ਦਾ ਦਿਲ ਕੰਬ ਗਿਆ, ਅੱਜ ਪੁਲਿਸ ਨੇ ਮੁਲਜ਼ਮ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਸੀਟੀਵੀ ਫੁਟੇਜ ਵਾਇਰਲ ਹੋਣ ਤੋਂ ਬਾਅਦ ਮਾਮਲਾ ਸਾਹਮਣੇ ਆਇਆ। ਆਪਣੇ ਹੀ ਪੁੱਤਰ ਵੱਲੋਂ ਕੀਤੇ ਗਏ ਵਹਿਸ਼ੀ ਹਮਲੇ ਵਿੱਚ ਦੋਵੇਂ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ।