Raja Warring and Ravneet Bittu hug at the stage show of Kanhiya Mittal

May 5, 2024 - PatialaPolitics

Raja Warring and Ravneet Bittu hug at the stage show of Kanhiya Mittal

ਪੰਜਾਬ ਦੇ ਲੁਧਿਆਣਾ ਵਿੱਚ ਲੋਕ ਸਭਾ ਚੋਣਾਂ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਇੱਕ ਦੂਜੇ ਨੂੰ ਜੱਫੀ ਪਾਉਣ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਇਹ ਵੀਡੀਓ ਦਰੇਸੀ ਮੈਦਾਨ ਨੇੜੇ ਇੱਕ ਸਕੂਲ ਵਿੱਚ ਕਰਵਾਏ ਬਾਬਾ ਖਾਟੂ ਸ਼ਿਆਮ ਦੇ ਜਾਗਰਣ ਦੀ ਹੈ। ਜਾਗਰਣ ਵਿੱਚ ਭਜਨ ਗਾਇਕ ਕਨ੍ਹਈਆ ਮਿੱਤਲ ਨੇ ਭਜਨ ਗਾਇਆ। ਇਸ ਦੌਰਾਨ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਅਤੇ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜੱਫੀ ਪਾਈ।