4400 violators taken for COVID testing, 1800 fined for not wearing mask in Punjab

March 20, 2021 - PatialaPolitics

ਸੂਬੇ ਵਿਚ ਕੋਵਿਡ -19 ਦੇ ਮੁੜ ਉਭਾਰ ਦੇ ਮੱਦੇਨਜ਼ਰ ਸ਼ਨਿਚਰਵਾਰ ਨੂੰ ਪੰਜਾਬ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ 4400 ਤੋਂ ਵੱਧ ਫੇਸ ਮਾਸਕ ਦੀ ਉਲੰਘਣਾ ਕਰਨ ਵਾਲਿਆਂ ਨੂੰ ਆਰ.ਟੀ-ਪੀ.ਸੀ.ਆਰ ਟੈਸਟ ਕਰਵਾਉਣ ਲਈ ਭੇਜਿਆ। ਇਸ ਤੋਂ ਇਲਾਵਾ ਮਾਸਕ ਨਾ ਪਹਿਨਣ ਵਾਲੇ 1800 ਲੋਕਾਂ ਦੇ ਚਲਾਨ ਵੀ ਕੀਤੇ ਗਏ । ਪੁਲਿਸ ਨੇ 12000 ਤੋਂ ਵੱਧ ਲੋਕਾਂ ਨੂੰ ਮੁਫਤ ਫੇਸ ਮਾਸਕ ਵੰਡੇ।

ਇਹ ਕਦਮ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿਚ ਫੇਸ ਮਾਸਕ ਲਗਾਉਣ ਸਬੰਧੀ ਦਿੱਤੇ ਆਦੇਸ਼ ਤੋਂ ਇਕ ਦਿਨ ਬਾਅਦ ਚੁੱਕਿਆ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ, ਮੁੱਖ ਮੰਤਰੀ ਨੇ ਪੁਲਿਸ ਅਤੇ ਸਿਹਤ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਸਨ ਕਿ ਉਹ ਜਨਤਕ ਖੇਤਰਾਂ ਵਿਚ ਅਤੇ ਸੜਕਾਂ ਅਤੇ ਗਲੀਆਂ ਉੱਤੇ ਬਿਨਾਂ ਫੇਸ ਮਾਸਕ ਤੋਂ ਇੱਧਰ-ਉੱਧਰ ਘੁੰਮਣ ਵਾਲੇ ਸਾਰੇ ਲੋਕਾਂ ਨੂੰ ਨੇੜੇ ਦੇ ਆਰ.ਟੀ-ਪੀ.ਸੀ.ਆਰ ਜਾਂਚ ਕੇਂਦਰ ਵਿੱਚ ਲਿਜਾਣ ਤਾਂ ਜੋ ਕੋਵਿਡ ਸਬੰਧੀ ਜਾਂਚ ਕੀਤੀ ਜਾ ਸਕੇ।

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਤੇ ਆਪਣੇ ਹੋਰ ਨਾਗਰਿਕਾਂ ਦੀ ਸੁਰੱਖਿਆ ਲਈ ਫੇਸ ਮਾਸਕ ਪਾਉਣ, ਸਮਾਜਿਕ ਇਕੱਠਾਂ ਸਮਾਜਕ ਦੂਰੀ ਦੀ ਪਾਲਣਾ ਕਰਨ ਅਤੇ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਬਚਣ ।

ਉਨਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚ ਕੋਵਿਡ.-19 ਦੇ ਮੁੜ ਉਭਾਰ ਕਾਰਨ ਵੱਧ ਰਹੇ ਮਾਮਲਿਆਂ ਦੌਰਾਨ ਸੁਰੱਖਿਆ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਸੁੁਚੇਤ ਦੇਣ ਲਈ ਮੁਹਿੰਮ ਸੁਰੂ ਕੀਤੀ ਹੈ। ਉਨਾਂ ਦੱਸਿਆ ਕਿ ਕਈ ਜਿਲਿਆਂ ਵਿੱਚ ਪੁਲਿਸ ਨੇ ਮੋਬਾਈਲ ਹੈਲਥ ਟੀਮਾਂ ਦਾ ਸਹਿਯੋਗ ਲਿਆ ਹੈ ਅਤੇ ਅਜਿਹੀਆਂ 31 ਟੀਮਾਂ ਮੌਕੇ ‘ਤੇ ਆਰਟੀ-ਪੀਸੀਆਰ ਟੈਸਟ ਕਰਵਾਉਣ ਲਈ ਪੁਲਿਸ ਟੀਮਾਂ ਨਾਲ ਮਿਲ ਕੇ ਕੰਮ ਕਰ ਰਹੀਆਂ ਹਨ।

ਉਹਨਾਂ ਕਿਹਾ “ਜਲੰਧਰ ਦਿਹਾਤੀ ਅਤੇ ਐਸ.ਬੀ.ਐਸ. ਨਗਰ ਵਿੱਚ ਉਲੰਘਣਾ ਕਰਨ ਵਾਲਿਆਂ ਦੇ ਇੱਕ ਦਿਨ ਵਿੱਚ ਹੀ ਕ੍ਰਮਵਾਰ 800 ਅਤੇ 154 ਆਰਟੀ-ਪੀਸੀਆਰ ਟੈਸਟ ਕਰਵਾ ਕੇ ਮੋਹਰੀ ਰਹੇ ਹਨ।”

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਲੋਕਾਂ ਦੇ ਕੋਵਿਡ ਟੈਸਟ ਕਰਵਾਉਣ ਅਤੇ ਚਲਾਨ ਕੱਟਣ ਤੋਂ ਇਲਾਵਾ ਸੂਬੇ ਵਿੱਚ ਉਲੰਘਣਾ ਕਰਨ ਵਾਲਿਆਂ ਖਿਲਾਫ 7 ਐਫ.ਆਈ.ਆਰਜ ਵੀ ਦਰਜ ਕੀਤੀਆਂ ਗਈਆਂ ਹਨ।

ਲੋਕਾਂ ਨੂੰ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣ ਕਰਨ ਅਤੇ ਕੇਵਲ ਮਾਸਕ ਪਹਿਨ ਕੇ ਹੀ ਆਪਣੇ ਘਰੋਂ ਨਿੱਕਲਣ ਦੀ ਅਪੀਲ ਕਰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਕੋਵਿਡ ਟੈਸਟਿੰਗ ਅਤੇ ਚਲਾਨ ਮੁਹਿੰਮ ਪੰਜਾਬ ਦੇ ਲੋਕਾਂ ਨੂੰ ਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਅੱਗੇ ਵੀ ਜਾਰੀ ਰੱਖੀ ਜਾਵੇਗੀ।

Chandigarh, Mar 20 (UNI) In view of fresh surge of COVID-19 in the state, Joint teams of the Punjab Police on Saturday persuaded over 4400 face mask violators to undergo RT-PCR testing.
In addition, 1800 people were challaned as they were found not wearing face masks. The Police also distributed free face masks to over 12000 people.
The move came a day after Chief Minister Capt Amarinder Singh ordered enforcement of face masks in the state and directed the Police and Health authorities to take all those moving around and loitering in public areas, and on the roads and streets, without face masks, to the nearest RT-PCR testing facility for taking nasopharyngeal swabs to ensure that they are not asymptomatic Covid cases.
Giving details, Punjab Director General of Police (DGP) Dinkar Gupta appealed to the people of the state to wear face masks, comply with number limits on social gatherings and avoid crowded places, for their own protection and that of their fellow citizens.
He said the Punjab Police started a drive to penalise people found violating the safety protocols amid the fresh spike in COVID-19 cases in the state. He said that the Police in several districts have also collaborated with the Mobile Health Teams and around 31 such teams are working in tandem with Police teams to conduct RT-PCR tests on the spot.
“Jalandhar Rural and SBS Nagar are leading in the RT-PCR testing with 800 and 541 tests conducted on violators in a single day respectively,” he said.
Gupta said that apart from getting people tested for COVID and issuing challans, the Police have also registered seven FIRs against violators in the state.
Appealing to the public to strictly adhere to safety protocols and leave their homes wearing face masks only, the DGP said that the COVID testing and challaning drive will continue to keep the people of Punjab safe from the virus.