UP: Man shoots dead wife, mother and 3 children, turns gun on himself

May 11, 2024 - PatialaPolitics

UP: Man shoots dead wife, mother and 3 children, turns gun on himself

ਉੱਤਰ ਪ੍ਰਦੇਸ਼ ਦੇ ਸੀਤਾਪੁਰ ਵਿੱਚ ਇੱਕ ਵਿਅਕਤੀ ਨੇ ਆਪਣੇ ਹੀ ਪਰਿਵਾਰ ਦੇ ਪੰਜ ਮੈਂਬਰਾਂ ਦਾ ਕਤਲ ਕਰ ਦਿੱਤਾ। ਫਿਰ ਉਸ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਰਾਮਪੁਰ-ਮਥੁਰਾ ਥਾਣਾ ਖੇਤਰ ਦੇ ਪੱਲਾਪੁਰ ਪਿੰਡ ਦੀ ਹੈ। ਐਸਪੀ ਨੇ ਦੱਸਿਆ ਕਿ ਮੁਲਜ਼ਮ ਮਾਨਸਿਕ ਤੌਰ ’ਤੇ ਕਮਜ਼ੋਰ ਸੀ। ਉਹ ਸ਼ਰਾਬ ਪੀਣ ਦਾ ਵੀ ਆਦੀ ਸੀ। ਦੇਰ ਰਾਤ ਕਿਸੇ ਗੱਲ ਨੂੰ ਲੈ ਕੇ ਘਰ ‘ਚ ਲੜਾਈ-ਝਗੜਾ ਹੋ ਗਿਆ। ਜਿਸ ਤੋਂ ਬਾਅਦ ਦੋਸ਼ੀ ਨੇ ਸਵੇਰੇ ਪੰਜ ਵਜੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।