Dry Day Declared in Patiala from 30 May 6pm onwards
May 29, 2024 - PatialaPolitics
Dry Day Declared in Patiala from 30 May 6pm onwards
ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ-2024 ਦੌਰਾਨ ਚੋਣਾਂ ਤੋਂ ਪਹਿਲਾਂ ਮਿਤੀ 30 ਮਈ ਨੂੰ ਸ਼ਾਮ 06:00 ਵਜੇ ਤੋਂ 1 ਜੂਨ (ਵੋਟਾਂ ਵਾਲੇ ਦਿਨ) ਨੂੰ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਅਤੇ 4 ਜੂਨ (ਵੋਟਾਂ ਦੀ ਗਿਣਤੀ ਵਾਲੇ ਦਿਨ) ਨੂੰ ਡਰਾਈ ਡੇਅ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਕਤ ਪਾਬੰਦੀ ਵਾਲੇ ਸਮੇਂ ਦੌਰਾਨ ਚੋਣਾਂ ਵਾਲੇ ਖੇਤਰ ਵਿੱਚ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ) ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁੱਖ ਚੋਣਕਾਰ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ 2024 ਮਿਤੀ 1 ਜੂਨ 2024 ਅਤੇ ਵੋਟਾਂ ਦੀ ਗਿਣਤੀ ਮਿਤੀ 4 ਜੂਨ 2024 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਇਹਨਾਂ ਚੋਣਾਂ ਦੇ ਮੱਦੇਨਜ਼ਰ ਲੋਕ ਸ਼ਾਂਤੀ ਹਿੱਤ ਨਸ਼ਾਬੰਦੀ ਘੋਸ਼ਿਤ ਕਰਨ ਲਈ ਲਿਖਿਆ ਹੈ ਕਿਉਂਕਿ ਚੋਣਾਂ ਦੌਰਾਨ ਸ਼ਰਾਬ ਦੀ ਚੋਰੀ ਅਤੇ ਲੀਕੇਜ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਕਾਰਨ ਚੋਣਾਂ ਦੇ ਕੰਮ ਤੇ ਅਸਰ ਪੈ ਸਕਦਾ ਹੈ ਅਤੇ ਲੋਕਾਂ ਵਿੱਚ ਲੜਾਈ ਝਗੜਾ ਹੋਣ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਸ਼ਾਂਤਮਈ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਦਾ ਕੰਮ ਮੁਕੰਮਲ ਕਰਾਉਣ ਲਈ ਨਸ਼ਾਬੰਦੀ ਘੋਸ਼ਿਤ ਕੀਤੀ ਜਾਣੀ ਜ਼ਰੂਰੀ ਹੈ।