45 covid case reported in Patiala 26 February

February 26, 2021 - PatialaPolitics

45 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

476 ਸਿਹਤ ਤੇ ਫਰੰਟ ਲਾਈਨ ਵਰਕਰਾਂ ਨੇ ਲਗਵਾਇਆ ਕੋਵੀਸ਼ੀਲਡ ਵੈਕਸੀਨ ਦਾ ਟੀਕਾ

ਪਟਿਆਲਾ, 26 ਫਰਵਰੀ ( ) ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕੋਵਿਡ ਟੀਕਾਕਰਨ ਮੁਹਿੰਮ ਦੋਰਾਣ ਅੱਜ ਜਿਲੇ ਦੇ ਦਸ ਸਰਕਾਰੀ ਹਸਪਤਾਲਾਂ ਵਿੱਚ 476 ਸਿਹਤ ਸਟਾਫ ਅਤੇ ਫਰੰਟਲਾਈਨ ਵਰਕਰਾਂ ਵੱਲੋ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ ਗਿਆ । ਜਿਸ ਵਿੱਚ 37 ਸਿਹਤ ਸਟਾਫ ਅਤੇ 230 ਫਰੰਟ ਲਾਈਨ ਵਰਕਰਾਂ ਤੋਂ ਇਲਾਵਾ ਕੋਵੀਸ਼ੀਲਡ ਕੋਵਿਡ ਵੈਕਸੀਨ ਦੀ ਦੂਸਰੀ ਡੋਜ਼ ਦਾ ਟੀਕਾ ਲਗਵਾਉਣ ਵਾਲੇ 209 ਸਿਹਤ ਸਟਾਫ ਵੀ ਸ਼ਾਮਲ ਹਨ। ਇਸ ਤਰਾਂ ਹੁਣ ਤੱਕ ਜਿਲੇ ਵਿੱਚ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਵਾਲਿਆਂ ਦੀ ਗਿਣਤੀ 11,003 ਹੋ ਗਈ ਹੈ।

ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਅੱਜ ਜਿਲੇ ਵਿੱਚ 45 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਜਿਲੇ ਵਿੱਚ ਪ੍ਰਾਪਤ 1680 ਦੇ ਕਰੀਬ ਰਿਪੋਰਟਾਂ ਵਿਚੋਂ 45 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 17003 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 28 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 16,148 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 338 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 45 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 25, ਰਾਜਪੁਰਾ ਤੋਂ 09, ਨਾਭਾ ਤੋਂ 01, ਸਮਾਣਾ ਤੋਂ 01, ਬਲਾਕ ਕੌਲੀ ਤੋਂ 02, ਬਲਾਕ ਕਾਲੋਮਾਜਰਾ ਤੋਂ 04, ਅਤੇ ਬਲਾਕ ਦੁਧਨਸਾਧਾਂ ਤੋਂ 03 ਕੇਸ ਰਿਪੋਰਟ ਹੋਏ ਹਨ। ਹਨ।ਇਹਨਾਂ ਕੇਸਾਂ ਵਿੱਚੋਂ 09 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 36 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1900 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ । ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,56476 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 17003 ਕੋਵਿਡ ਪੋਜਟਿਵ, 3,36,360 ਨੈਗੇਟਿਵ ਅਤੇ ਲੱਗਭਗ 2713 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।