Punjab: AAP announces Mohinder Bhagat as candidate for bypoll to Jalandhar West assembly
June 17, 2024 - PatialaPolitics
Punjab: AAP announces Mohinder Bhagat as candidate for bypoll to Jalandhar West assembly
ਭਾਰਤੀ ਜਨਤਾ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਮੋਹਿੰਦਰ ਭਗਤ ਨੂੰ ਜਲੰਧਰ ਪੱਛਮੀ ਹਲਕੇ ਦੀ ਉਪ ਚੋਣ ਲਈ ਉਮੀਦਵਾਰ ਐਲਾਨਿਆ ਗਿਆ ਹੈ। ਕੁਝ ਦਿਨਾਂ ਤੋਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਆਮ ਆਦਮੀ ਪਾਰਟੀ ਮਹਿੰਦਰ ਭਗਤ ਦੀ ਟਿਕਟ ਪੱਕੀ ਕਰ ਸਕਦੀ ਹੈ। ਦੂਜੇ ਪਾਸੇ ਭਾਜਪਾ ਵੀ ਜਲਦੀ ਹੀ ਸ਼ੀਤਲ ਅੰਗੁਰਾਲ ਨੂੰ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰ ਸਕਦੀ ਹੈ। ਇੱਕ ਪਾਸੇ ਕਾਂਗਰਸ ਪਾਰਟੀ ਉਮੀਦਵਾਰ ਨੂੰ ਲੈ ਕੇ ਵਿਚਾਰਾਂ ਕਰ ਰਹੀ ਹੈ ਅਤੇ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੀ ਉਮੀਦਵਾਰ ਦੇ ਚਿਹਰੇ ਨੂੰ ਲੈ ਕੇ ਕਾਰਵਾਈ ਵਿੱਚ ਲੱਗੀ ਹੋਈ ਹੈ।