PUNJAB CM APPROVES RS. 2.20 Cr for MAINTENANCE OF GAUSHALAS

February 13, 2019 - PatialaPolitics

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਤੋਂ ਇੱਕ ਦਿਨ ਬਾਅਦ ਗੳੂਸ਼ਾਲਾਵਾਂ ਨੂੰ ਪੂਰੀ ਸਹਾਇਤਾ ਦੇਣ ਸਬੰਧੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲਿਆਂ ਵਿੱਚ ਡਿਪਟੀ ਕਮਿਸ਼ਨਰਾਂ ਦੀ ਸਰਪਰਸਤੀ ਹੇਠ ਚੱਲ ਰਹੀਆਂ ਗੳੂਸ਼ਾਲਾਵਾਂ ਦੇ ਪ੍ਰਬੰਧਨ ਅਤੇ ਰਖ-ਰਖਾਓ ਲਈ 2.20 ਕਰੋੜ ਰੁਪਏ ਜਾਰੀ ਕਰਨ ਵਾਸਤੇ ਪ੍ਰਵਾਨਗੀ ਦੇ ਦਿੱਤੀ ਹੈ।

ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਸੂਬੇ ਭਰ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਿਪਟਣਾ ਹੈ। ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਸੂਬੇ ਵਿੱਚ 22 ਗੳੂਸ਼ਾਲਾਵਾਂ ਵਾਸਤੇ ਹਰੇਕ ਲਈ 10-10 ਲੱਖ ਰੁਪਏ ਪ੍ਰਵਾਨ ਕੀਤੇ ਹਨ। ਇਹ ਰਾਸ਼ੀ ਚਾਰੇ ਦੀ ਢੁੱਕਵੀ ਸਪਲਾਈ ਅਤੇ ਪਸ਼ੂਆਂ ਦੀ ਸਿਹਤ ਨੂੰ ਯਕੀਨੀ ਬਣਾਉਣ ਲਈ ਵਰਤੀ ਜਾਵੇਗੀ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ, ਸਥਾਨਕ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਨਾਲ ਮਿਲ ਕੇ ਅਵਾਰਾ ਪਸ਼ੂਆਂ ਨੂੰ ਇਨਾਂ ਗੳੂਸ਼ਾਲਾਵਾਂ ਵਿੱਚ ਰੱਖਣ ਲਈ ਪ੍ਰਬੰਧ ਕਰਨ ਵਾਸਤੇ ਆਖਿਆ ਹੈ। ਇਸ ਕਦਮ ਨਾਲ ਅਵਾਰਾ ਪਸ਼ੂਆਂ ਕਾਰਨ ਹੁੰਦੇ ਖਤਰਨਾਕ ਹਾਦਸਿਆਂ ’ਤੇ ਰੋਕ ਲੱਗੇਗੀ। ਇਨਾਂ ਹਾਦਸਿਆਂ ਕਾਰਨ ਆਮ ਤੌਰ ’ਤੇ ਮੌਤਾਂ ਹੋਣ ਤੋਂ ਇਲਾਵਾ ਲੋਕ ਜਖਮੀ ਵੀ ਹੋ ਰਹੇ ਹਨ।

ਗੌਰਤਲਬ ਹੈ ਕਿ ਮੁੱਖ ਸਕੱਤਰ ਦੀ ਅਗਵਾਈ ਵਿੱਚ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰ, ਪ੍ਰਮੁੱਖ ਸਕੱਤਰ ਦਿਹਾਤੀ ਵਿਕਾਸ ਤੇ ਪੰਚਾਇਤ ’ਤੇ ਆਧਾਰਿਤ ਇੱਕ ਚਾਰ ਮੈਂਬਰੀ ਕਮੇਟੀ ਮੁੱਖ ਮੰਤਰੀ ਵੱਲੋਂ ਗਠਿਤ ਕੀਤੀ ਗਈ ਹੈ ਜਿਸ ਨੂੰ ਇਨਾਂ ਗੳੂਸ਼ਾਲਾਵਾਂ ਨੂੰ ਚਲਾਉਣ ਲਈ ਢੁੱਕਵੀਂ ਪ੍ਰਣਾਲੀ ਤਿਆਰ ਕਰਨ ਦਾ ਕੰਮ ਸੌਂਪਿਆ ਗਿਆ ਹੈ