Aam Aadmi Clinics get 7 new Doctors in Patiala

July 2, 2024 - PatialaPolitics

Aam Aadmi Clinics get 7 new Doctors in Patiala

ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤੇਂ ਜਿਲ੍ਹੇ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕਾਂ ਵਿੱਚ ਇਮਪੈਨਲਡ ਕੀਤੇ ਡਾਕਟਰਾਂ  ਨੂੰ ਸਿਵਲ ਸਰਜਨ ਪਟਿਆਲਾ ਡਾਕਟਰ ਸੰਜੇ ਗੋਇਲ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸੰਜੇ ਗੋਇਲ  ਨੇਂ  ਦੱਸਿਆ ਕਿ ਜਿਲ੍ਹੇ ਵਿੱਚ 7 ਆਮ ਆਦਮੀ ਕਲੀਨਿਕ ਡਾਕਟਰਜ ਨੂੰ ਨਿਯੁਕਤੀ ਪੱਤਰ ਦਿਤੇ ਗਏ ਹਨ।ਸਟਾਫ ਨੂੰ ਨਿਯੁਕਤੀ ਪੱਤਰ ਜਾਰੀ ਕਰਦੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇਂ ਉਹਨਾਂ ਨੂੰ ਵਧਾਈ ਦਿੱਤੀ ਅਤੇ ਆਪਣੀ ਡਿਉਟੀ ਪੂਰੀ ਲਗਨ ਤੇਂ ਮਿਹਨਤ ਨਾਲ ਕਰਨ ਲਈ ਕਿਹਾ। ਉਹਨਾਂ ਸਮੁਹ ਸਟਾਫ ਨੂੰ ਕਿਹਾ ਕਿ ਮਰੀਜਾਂ ਦੇ ਇਲਾਜ ਵਿੱਚ ਕਿਸੇ ਕਿਸਮ ਦੀ ਢਿੱਲ ਮੱਠ ਨਾ ਵਰਤੀ ਜਾਵੇ ਅਤੇ ਜੇਕਰ ਕਿਸੇ ਹੋਰ ਸਿਖਲਾਈ ਦੀ ਜਰੂਰਤ ਹੈ ਤਾਂ ਸਬੰਧਤ ਸੀਨੀਅਰ ਮੈਡੀਕਲ ਅਫਸਰ ਨਾਲ ਤਾਲਮੇਲ ਕੀਤਾ ਜਾਵੇ। ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ  ਆਮ ਆਦਮੀ ਕਲੀਨਿਕਾਂ ਦੀ ਗਿਣਤੀ 61 ਹੋ ਗਈ ਹੈ।ਉਹਨਾਂ ਕਿਹਾ ਕਿ ਜਿਲ੍ਹਾ ਕੁਆਰਡੀਨੇਟਰ ਐਚ.ਆਈ.ਐਮ.ਐਸ. ਵੱਲੋਂ ਇਹਨਾਂ ਡਾਕਟਰਾਂ ਅਤੇ ਸਟਾਫ ਨੂੰ ਮਰੀਜਾਂ ਦੀ ਆਨ ਲਾਈਨ ਐਂਟਰੀ ਕਰਨ ਦੀ ਸਿਖਲਾਈ ਵੀ ਦਿੱਤੀ ਜਾਵੇਗੀ। ਇਸ ਮੋਕੇ ਜਿਲਾ ਪਰਿਵਾਰ ਭਲਾਈ ਅਫਸਰ ਡਾ.ਐਸ.ਜੇ ਸਿੰਘ,ਡਿਪਟੀ ਮੈਡੀਕਲ ਕਮਿਸ਼ਨਰ ਡਾ.ਜਸਵਿੰਦਰ ਸਿੰਘ ,  ਜਿਲਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੌਰ,ਜਿਲਾ ਐੇਪੀਡੀਮਾਇਲੋਜਿਸਟ ਡਾ. ਸੁਮੀਤ ਸਿੰਘ ਅਤੇ ਦਿਵਜੋਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ.ਗੁਰਪ੍ਰੀਤ ਸਿੰਘ ਨਾਗਰਾ ਜਿਲ੍ਹਾ ਪ੍ਰੋਗਰਾਮ ਮੈਨੇਜਰ ਰੀਤਿਕਾ ਗਰੋਵਰ,ਜਿਲਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ, ਜਸਜੀਤ ਕੌਰ ਅਤੇ ਬਿੱਟੂ ਵੀ ਹਾਜਰ ਸਨ।