Ex President of Patiala Congress,Prem Kishan Puri passes away ?
March 1, 2019 - PatialaPolitics
Ex President of Patiala Congress,Prem Kishan Puri passes away ,he was admitted to local hospital in city due to pain in chest
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪ੍ਰੇਮ ਕਿਸ਼ਨ ਪੁਰੀ (79) ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਹ ਅੱਜ ਦੁਪਹਿਰ ਦਿਲ ਦਾ ਦੌਰਾ ਪੈਣ ਕਾਰਨ ਵਿਛੋੜਾ ਦੇ ਗਏ। ਉਹ ਆਪਣੇ ਪਿਛੇ ਆਪਣੀ ਪਤਨੀ ਅਤੇ ਤਿੰਨ ਪੁੱਤਰ ਛੱਡ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ੍ਰੀ ਪੁਰੀ ਨੂੰ ਪਾਰਟੀ ਦਾ ਇੱਕ ਸਮਰਪਿਤ ਸਿਪਾਹੀ ਦੱਸਿਆ ਜਿਨ੍ਹਾਂ ਨੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਅਣਥੱਕ ਕਾਰਜ ਕਰਨ ਤੋਂ ਇਲਾਵਾ ਖਿੱਤੇ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੋਹਰੀ ਭੂਮਿਕਾ ਨਿਭਾਈ। ਸਮਾਜ ਦੇ ਦਬੇ-ਕੁਚਲੇ ਅਤੇ ਥੁੜਾਂਮਾਰੇ ਵਰਗਾਂ ਦੇ ਵਾਸਤੇ ਪੁਰੀ ਦੇ ਵੱਡੇ ਯੋਗਦਾਨ ਨੂੰ ਯਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੇ ਗੁਣਾਂ ਦੇ ਕਾਰਨ ਹਮੇਸ਼ਾਂ ਹੀ ਯਾਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਪੁਰੀ ਦੀ ਮੌਤ ਦਾ ਪਾਰਟੀ ਸਫ਼ਾਂ ਵਿੱਚ ਇੱਕ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਭਰਿਆ ਜਾਣਾ ਮੁਸ਼ਕਿਲ ਹੈ।
ਸ੍ਰੀ ਪੁਰੀ ਦੋ ਵਾਰ ਕੌਂਸਲਰ ਚੁਣੇ ਗਏ ਅਤੇ 2006 ਤੋਂ ਜਨਵਰੀ, 2019 ਤੱਕ ਪਟਿਆਲਾ ਸ਼ਹਿਰੀ ਦੇ ਡੀ.ਸੀ.ਸੀ ਦੇ ਪ੍ਰਧਾਨ ਰਹੇ। ਉਨ੍ਹਾਂ ਨੇ ਪੰਜਾਬ ਰਾਜ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਬੋਰਡ ਆਫ ਡਾਇਰੈਕਟਰਜ਼ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਈ। ਦੁਖੀ ਪਰਿਵਾਰ ਦੇ ਮੈਂਬਰਾਂ, ਮਿਤਰਾਂ ਅਤੇ ਰਿਸ਼ਤੇਦਾਰਾਂ ਨਾਲ ਆਪਣਾ ਦੁਖ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਨੇ ਵਿਛੜੀ ਆਤਮਾ ਦੀ ਰੂਹ ਦੀ ਸ਼ਾਂਤੀ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਬਲ ਬੱਖਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਇਸੇ ਦੌਰਾਨ ਸ੍ਰੀ ਪੁਰੀ ਦੇ ਦੇਹਾਂਤ ‘ਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਜੰਗਲਾਤ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਵੀ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਜਦੋਂਕਿ ਹਲਕਾ ਰਾਜਪੁਰਾ ਦੇ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ, ਸ਼ੁਤਰਾਣਾਂ ਦੇ ਵਿਧਾਇਕ ਸ੍ਰੀ ਨਿਰਮਲ ਸਿੰਘ, ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਸਮਾਣਾ ਦੇ ਵਿਧਾਇਕ ਸ੍ਰੀ ਰਜਿੰਦਰ ਸਿੰਘ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਮੇਅਰ ਸ੍ਰੀ ਸੰਜੀਵ ਸ਼ਰਮਾ ਅਤੇ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸ੍ਰੀ ਕੇ.ਕੇ ਮਲਹੋਤਰਾ ਅਤੇ ਦਿਹਾਤੀ ਕਾਂਗਰਸ ਦੇ ਪ੍ਰਧਾਨ ਸ. ਗੁਰਦੀਪ ਸਿੰਘ ਊਂਟਸਰ ਨੇ ਵੀ ਸ੍ਰੀ ਪੁਰੀ ਦੇ ਅਚਾਨਕ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਪੁਰੀ ਦੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ।