Punjab:One student dead, several injured after school van collides with tree in Jagraon

August 6, 2024 - PatialaPolitics

Punjab:One student dead, several injured after school van collides with tree in Jagraon

ਅਕਸਰ ਹੀ ਸਕੂਲ ਬੱਸਾਂ ਹਾਦਸੇ ਦਾ ਸ਼ਿਕਾਰ ਹੋ ਰਹੀਆਂ ਹਨ। ਅਜਿਹਾ ਹੀ ਅੱਜ ਵੱਡਾ ਅਤੇ ਦਰਦਨਾਕ ਹਾਦਸਾ ਲੁਧਿਆਣਾ ਦੇ ਜਗਰਾਉਂ ‘ਚ ਵਾਪਰਿਆ ਹੈ। ਦਰਅਸਲ, ਸਾਇੰਸ ਕਾਲਜ ਨੇੜੇ ਅਚਾਨਕ ਸਕੂਲ ਬੱਸ ਦਾ ਸੰਤੁਲਨ ਵਿਗੜ ਗਿਆ, ਜੋ ਸੜਕ ਕਿਨਾਰੇ ਲੱਗੇ ਦਰੱਖ਼ਤ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ‘ਚੋਂ ਇਕ ਵਿਦਿਆਰਥੀ ਬਾਹਰ ਡਿੱਗ ਪਿਆ ਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਪਿੰਡ ਅਖਾੜਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਜਿਸ ਦੀ ਪਛਾਣ ਹਰਮਨ ਵਜੋਂ ਹੋਈ ਹੈ। ਇਹ ਬੱਸ ਹਾਦਸਾ ਹਰਸਾ ਰਾਏਕੋਟ ਰੋਡ ਦੇ ਨੇੜੇ ਹੋਇਆ ਹੈ। ਸਥਾਨਕ ਲੋਕਾਂ ਦੇ ਮੁਤਾਬਿਕ ਸਕੂਲ ਵੈਨ ਦੀ ਰਫਤਾਰ ਕਾਫੀ ਤੇਜ਼ ਸੀ ਅਤੇ ਵੈਨ ਦੀ ਹਾਲਤ ਪੂਰੀ ਤਰ੍ਹਾਂ ਵਿਗੜ ਗਈ ਹੈ। ਹਾਦਸੇ ‘ਚ ਜ਼ਖ਼ਮੀ ਹੋਏ ਵਿਦਿਆਰਥੀਆਂ ਨੂੰ ਰਾਹਗੀਰਾਂ ਨੇ ਵੱਖ-ਵੱਖ ਵਾਹਨਾਂ ਰਾਹੀਂ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਸਥਾਨਕ ਪ੍ਰਾਈਵੇਟ ਸਕੂਲ ਦੀ ਬੱਸ ਲਾਗਲੇ ਪਿੰਡਾਂ ‘ਚੋਂ ਰੋਜ਼ਾਨਾ ਵਾਂਗ ਵਿਦਿਆਰਥੀਆਂ ਨੂੰ ਸਕੂਲ ਲੈ ਕੇ ਆ ਰਹੀ ਸੀ।