ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ‘ਚ ਕੜਾਹੇ ‘ਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ

August 10, 2024 - PatialaPolitics

ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ‘ਚ ਕੜਾਹੇ ‘ਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ

ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਦੇ ਸੇਵਾਦਾਰ ਸ.ਬਲਬੀਰ ਸਿੰਘ ਧਾਲੀਵਾਲ ਜੋ ਪਿਛਲੇ 10 ਸਾਲਾਂ ਤੋਂ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੇਵਾ ਕਰਦੇ ਸਨ।

ਬੀਤੇ ਦਿਨ ਲੰਗਰ ਤਿਆਰ ਕਰਦੇ ਸਮੇਂ ਆਲੂ ਉਬਾਲਣ ਦੀ ਸੇਵਾ ਚੱਲ ਰਹੀ ਸੀ ਇਸ ਦੌਰਾਨ ਸ.ਬਲਬੀਰ ਸਿੰਘ ਵੀ ਆਲੂ ਉਬਾਲ ਰਹੇ ਸੀ ਕਿ ਅਚਾਨਕ ਉਹ ਕੜਾਹੇ ਵਿੱਚ ਡਿੱਗ ਗਏ।

ਪੀੜਤ ਨੂੰ ਤੁਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਇਲਾਜ ਕੀਤਾ ਗਿਆ ।

ਬੀਤੀ ਰਾਤ ਸ. ਬਲਬੀਰ ਸਿੰਘ ਆਪਣੇ ਸਵਾਸ ਤਿਆਗ ਗਏ , ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।