Join #PatialaHelpline & #PatialaPolitics for latest updates

ਜਿਲੇ ਵਿੱਚ 47 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ ਹੋਈ 1313

ਹੁਣ ਤੱਕ 653 ਵਿਅਕਤੀ ਕੋਵਿਡ ਤੋਂ ਹੋਏ ਠੀਕ: ਡਾ. ਮਲਹੋਤਰਾ

ਪਟਿਆਲਾ 25 ਜੁਲਾਈ ( ) ਜਿਲੇ ਵਿਚ 47 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਕੋਵਿਡ ਸੈਂਪਲਾ ਦੀਆਂ ਪ੍ਰਾਪਤ 725 ਦੇ ਕਰੀਬ ਰਿਪੋਰਟਾਂ ਵਿਚੋ 47 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 1313 ਹੋ ਗਈ ਹੈ।ਉਹਨਾਂ ਦੱਸਿਆ ਕਿ ਇਹਨਾਂ ਕੇਸਾਂ ਵਿਚੋ ਤਿੰਨ ਪੋਜਟਿਵ ਕੇਸਾਂ ਦੀ ਸੁਚਨਾ ਸਿਵਲ ਸਰਜਨ ਅੰਬਾਲਾ, ਗਰੇਸ਼ੀਅਨ ਹਸਪਤਾਲ ਮੁਹਾਲੀ, ਮੈਕਸ ਹਸਪਤਾਲ ਮੁਹਾਲੀ, 32 ਸੈਕਟਰ ਹਸਪਤਾਲ ਚੰਡੀਗੜ ਤੋਂ ਇੱਕ-ਇੱਕ ਪੋਜਟਿਵ ਕੇਸ ਦੀ ਰਿਪੋਰਟ ਹੋਈ ਹੈ।ਉਹਨਾਂ ਦੱਸਿਆਂ ਕਿ ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 29 ਕੋਵਿਡ ਮਰੀਜ ਜੋ ਕਿ ਆਪਣਾ 17 ਦਿਨਾਂ ਦਾ ਆਈਸੋਲੈਸ਼ਨ ਸਮਾਂ ਪੂਰਾ ਕਰਕੇ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਹੁਣ 682 ਹੋ ਗਈ ਹੈ।ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆਂ ਕਿ ਇਹਨਾਂ 47 ਕੇਸਾਂ ਵਿਚੋ 36 ਪਟਿਆਲਾ ਸ਼ਹਿਰ, 05 ਰਾਜਪੁਰਾ ਅਤੇ 06 ਵੱਖ ਵੱਖ ਪਿੰਡਾਂ ਤੋਂ ਹਨ।ਇਹਨਾਂ ਵਿਚੋਂ 27 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ ਕੰਟੈਨਮੈਂਟ ਜੋਨ ਵਿਚੋਂ ਲਏ ਸੈਂਪਲਾ ਵਿਚੋਂ ਕੋਵਿਡ ਪੋਜਟਿਵ ਪਾਏ ਗਏ ਹਨ, ਇੱਕ ਬਾਹਰੀ ਰਾਜ ਤੋਂ ਆਉਣ, 19 ਨਵੇਂ ਕੇਸ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਸ਼ਾਮਲ ਹਨ। ਪਟਿਆਲਾ ਦੇ ਤੋਪਖਾਨਾ ਮੋੜ ਤੋਂ ਪੰਜ, ਹਰਗੋਬਿੰਦ ਕਲੋਨੀ ਤੋਂ ਤਿੰਨ, ਤ੍ਰਿਪੜੀ ਟਾਉਨ, ਗੁਰੂਨਾਨਕ ਨਗਰ, ਜੈ ਜਵਾਨ ਮੁੱਹਲਾ ਤੋਂ ਦੋ-ਦੋ, ਸ਼ਗੂਨ ਵਿਹਾਰ, ਫੁੱਲਕੀਆਂ ਐਨਕਲੈਵ ,ਮਿਲਟਰੀ ਕੈਂਟ, ਨਿਉ ਆਫੀਸਰ ਕਲੋਨੀ, ਗੱਲੀ ਭਿੰਡੀਆਂ ਵਾਲੀ, ਐਸ.ਐਸ.ਟੀ ਨਗਰ, ਪੁਰਾਨਾ ਮੇਹਰ ਸਿੰਘ ਕਲੋਨੀ, ਅਰਬਨ ਅਸਟੇਟ ਫੇਜ 2, ਵਿਕਾਸ ਨਗਰ, ਅਨੰਦ ਨਗਰ, ਰਤਨ ਨਗਰ ਐਕਸਟੈਂਸ਼ਨ, ਗੋਬਿੰਦ ਨਗਰ, ਰਾਘੋ ਮਾਜਰਾ, ਨਿਰਭੈਅ ਕਲੋਨੀ,ਪਾਰਕ ਕਲੋਨੀ, ਅਨੰਦ ਨਗਰ ਏ ਐਕਸਟੈਂਂਸ਼ਨ, ਬੈਂਕ ਕਲੋਨੀ, ਕਾਰਖਾਸ ਕਲੋਨੀ, ਸ਼ੇਰੇ ਪੰਜਾਬ ਮਾਰਕਿਟ, ਨਿਮ ਵਾਲਾ, ਸੰਤ ਐਨਕਲੈਵ ਅਤੇ ਸਾਹਮਣਾ ਆਤਮਾ ਰਾਮ ਕੁਮਾਰ ਸਭਾ ਸਕੂਲ ਤੋਂ ਇੱਕ-ਇੱਕ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ।ਰਾਜਪੂਰਾ ਦੇ ਗੁਰੁ ਅਰਜਨ ਦੇਵ ਕਲੋਨੀ, ਡਾਲੀਮਾ ਵਿਹਾਰ, ਗਾਂਧੀ ਕਲੋਨੀ, ਪ੍ਰੇਮ ਸਿੰਘ ਕਲੋਨੀ,ਰਾਜਪੁਰਾ ਤੋਂ ਇੱਕ-ਇੱਕ ਅਤੇਂ 06 ਪੋਜਟਿਵ ਕੇਸ ਵੱਖ ਵੱਖ ਪਿੰਡਾਂ ਪਿੰਡ ਸ਼ੰਕਰਪੁਰਾ ਤੋਂ ਤਿੰਨ, ਪਿੰਡ ਇੰਦਰਪੁਰਾ, ਨਰੜੂ, ਅਤੇ ਥੇੜੀ ਤੋਂ ਇੱਕ ਇੱਕ ਪੋਜਟਿਵ ਕੇਸ ਰਿਪੋਰਟ ਹੋਏ ਹਨ ।ਜਿੲਹਨਾਂ ਕੇਸਾਂ ਵਿੱਚ ਤਿੰਨ ਗਰਭਵੱਤੀ ਅੋਰਤਾਂ ਅਤੇ ਇੱਕ ਪੁਲਿਸ ਕਰਮੀ ਵੀ ਸ਼ਾਮਲ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।ਸਿਵਲ ਸਰਜਨ ਡਾ. ਮਲਹੋਤਰਾ ਨੇ ਕਿਹਾ ਕਿ ਪੋਜਟਿਵ ਆਏ ਕੇਸਾਂ ਦੇ ਨੇੜਲੇ ਸੰਪਰਕ ਵਿਚ ਆਉਣ ਵਾਲਿਆਂ ਦੀ ਸਿਹਤ ਵਿਭਾਗ ਵੱਲੋ ਬੜੀ ਬਰੀਕੀ ਨਾਲ ਟਰੇਸਿੰਗ ਕੀਤੀ ਜਾ ਰਹੀ ਹੈ।

ਸਿਵਲ ਸਰਜਨ ਡਾ.ਮਲਹੋਤਰਾ ਨੇਂ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਮਾਤਾ ਕੁਸ਼ਲਿਆ ਹਸਪਤਾਲ ਵੱਲੋ 4475, ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਵੱਲੋ 4409,ਸਿਵਲ ਹਸਪਤਾਲ ਰਾਜਪੁਰਾ ਵੱਲੋ 3534, ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ ਵੱਲੋ 3264, ਸਿਵਲ ਹਸਪਤਾਲ ਨਾਭਾ ਵੱਲੋ 3233 ਕੋਵਿਡ ਜਾਂਚ ਸਬੰਧੀ ਵੱਡੀ ਮਾਤਰਾ ਵਿਚ ਸੈਂਪਲ ਲੈਕੇ ਕੋਵਿਡ ਜਾਂਚ ਕਰਵਾਈ ਗਈ ਹੈ ਇਸ ਤੋਂ ਇਲਾਵਾ ਬਾਕੀ ਸੈਂਪਲ ਜਿਲੇ ਦੀਆਂ ਹੋਰ ਸਿਹਤ ਸੰਸ਼ਥਾਂਵਾ ਵੱਲੋ ਲਏ ਗਏ ਹਨ।

ਡਾ. ਮਲਹੋਤਰਾ ਨੇਂ ਦੱਸਿਆਂ ਕਿ ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 600 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫੱਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਮੁਲਾਜਮ, ਪੋਜਟਿਵ ਕੇਸਾਂ ਦੇ ਨੇੜੇ ਦੇ ਸੰਪਰਕ ਵਿਚ ਆਏ ਵਿਅਕਤੀਆਂ ਆਦਿ ਦੇ ਲਏ ਸੈਂਪਲ ਸ਼ਾਮਲ ਹਨ। ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 39750 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 1313 ਕੋਵਿਡ ਪੋਜਟਿਵ, 37627 ਨੈਗਟਿਵ ਅਤੇ 820 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।ਪੌਜਟਿਵ ਕੇਸਾਂ ਵਿੱਚੋਂ 20 ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ, 682 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 611 ਹੈ।

Facebook Comments