ਪਟਿਆਲਾ:ਡਾ. ਗੁਰਪ੍ਰੀਤ ਕੌਰ ਨੇ ਜਿਲ੍ਹਾ ਸਿਹਤ ਅਫਸਰ ਵੱਜੋਂ ਸੰਭਾਲਿਆ ਅਹੁਦਾ
August 16, 2024 - PatialaPolitics
ਪਟਿਆਲਾ:ਡਾ. ਗੁਰਪ੍ਰੀਤ ਕੌਰ ਨੇ ਜਿਲ੍ਹਾ ਸਿਹਤ ਅਫਸਰ ਵੱਜੋਂ ਸੰਭਾਲਿਆ ਅਹੁਦਾ
ਪਟਿਆਲਾ 16 ਅਗਸਤ ( ) ਡਾ. ਗੁਰਪ੍ਰੀਤ ਕੌਰ ਨੇ ਦਫਤਰ ਸਿਵਲ ਸਰਜਨ ਵਿਖੇ ਬਤੌਰ ਜਿਲ੍ਹਾ ਸਿਹਤ ਅਫਸਰ ਆਪਣਾ ਅਹੁਦਾ ਸੰਭਾਲ ਲਿਆ ਹੈ। ਜਿਕਰਯੋਗ ਹੈ ਕਿ ਡਾ. ਗੁਰਪ੍ਰੀਤ ਕੌਰ ਜੋ ਕਿ ਪਹਿਲਾਂ ਸਿਵਲ ਸਰਜਨ ਦਫਤਰ ਪਟਿਆਲਾ ਵਿਖੇ ਹੀ ਬਤੌਰ ਜ਼ਿਲਾ ਟੀਕਾਕਰਨ ਅਫਸਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਉਹਨਾਂ ਦੀ ਬਦਲੀ ਜਿਲ੍ਹਾ ਟੀਕਾਕਰਨ ਅਫਸਰ ਤੋਂ ਜਿਲ੍ਹਾ ਸਿਹਤ ਅਫਸਰ ਪਟਿਆਲਾ ਵਜੋਂ ਕੀਤੀ ਗਈ ਹੈ। ਇਸ ਲਈ ਅੱਜ ਉਹਨਾਂ ਆਪਣਾ ਅਹੁੱਦਾ ਸੰਭਾਲ ਲਿਆ ਹੈ । ਆਹੁਦਾ ਸੰਭਾਲਣ ਉਪਰੰਤ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਉਹ ਲੋਕਾਂ ਨੂੰ ਸਾਫ ਸੁਥਰਾ ਖਾਦ-ਪਦਾਰਥ ਮੁਹੱਈਆਂ ਕਰਵਾਉਣ ਲਈ ਵਚਨਬੱਧ ਹਨ ਅਤੇ ਜਿਲ੍ਹੇ ਵਿੱਚ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਨੂੰ ਸਖਤੀ ਨਾਲ ਲਾਗੁ ਕਰਵਾਇਆ ਜਾਵੇਗਾ।