Now get Degree,DMC Transcript at Punjab Sewa Kendra
March 8, 2019 - PatialaPolitics
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ‘ਚ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ‘ਚ ਵਾਧਾ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਈ ਗਵਰਨੈਂਸ ਸੁਸਾਇਟੀ ਤੇ ਗਵਰਨੈਂਸ ਰੀਫਾਰਮਸ ਵਿਭਾਗ ਵੱਲੋਂ ਸੇਵਾ ਕੇਂਦਰਾਂ ‘ਚ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਦੇ ਨਾਲ-ਨਾਲ ਸਥਾਨਕ ਸਰਕਾਰਾਂ ਵਿਭਾਗ ਸਮੇਤ ਮਾਲ, ਸਟਾਕ ਹੋਲਡਿੰਗ ਕਾਰਪੋਰੇਸ਼ਨ ਆਫ਼ ਇੰਡੀਆ, ਉਚੇਰੀ ਸਿੱਖਿਆ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੇਵਾਵਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾਵਾਂ ਆਮ ਨਾਗਰਿਕਾਂ ਨੂੰ 15 ਮਾਰਚ 2019 ਤੋਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ।
ਸ੍ਰੀ ਕੁਮਾਰ ਅਮਿਤ ਨੇ ਡਾਇਰੈਕਟਰ ਗਵਰਨੈਂਸ ਰੀਫਾਰਮਸ ਵਿਭਾਗ ਵੱਲੋਂ ਜਾਰੀ ਪੱਤਰ ਦੇ ਹਵਾਲੇ ਨਾਲ ਦੱਸਿਆ ਕਿ ਹੁਣ ਸਥਾਨਕ ਸਰਕਾਰਾਂ ਵਿਭਾਗ ਦੇ ਪਾਣੀ ਅਤੇ ਸੀਵਰੇਜ ਦੇ ਬਿਲ ਵੀ ਸੇਵਾ ਕੇਂਦਰਾਂ ‘ਚ ਲਏ ਜਾ ਸਕਣਗੇ। ਇਸ ਤੋਂ ਬਿਨ੍ਹਾਂ ਮਾਲ ਵਿਭਾਗ ਅਤੇ ਸਟਾਕ ਹੋਲਡਿੰਗ ਕਾਰਪੋਰੇਸ਼ਨ ਆਫ਼ ਇੰਡੀਆ ਦੀ ਈ ਕੋਰਟ ਫੀਸ ਵੀ ਇਨ੍ਹਾਂ ਕੇਂਦਰਾਂ ‘ਚ ਭਰੀ ਜਾ ਸਕੇਗੀ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਉਚੇਰੀ ਸਿੱਖਿਆ ਵਿਭਾਗ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਰਾਹੀਂ ਪ੍ਰਦਾਨ ਕੀਤੀ ਜਾਂਦੀ ਡਿਗਰੀਆਂ ਅਤੇ ਡੀ.ਐਮ.ਸੀ. ਅਤੇ ਪ੍ਰੋਵੀਜ਼ਨਲ/ਐਬਸੈਂਸੀਆ ਡਿਗਰੀ ਦੀ ਟ੍ਰਾਂਸਕ੍ਰਿਪਸ਼ਨ ਵੀ ਇਨ੍ਹਾਂ ਕੇਂਦਰਾਂ ਰਾਹੀਂ ਪ੍ਰਦਾਨ ਹੋ ਸਕੇਗੀ। ਇਸ ਦੇ ਨਾਲ ਹੀ ਡੀ.ਐਮ.ਸੀ. ਅਤੇ ਡਿਗਰੀ ਦੁਬਾਰਾ ਜਾਰੀ ਕਰਵਾਉਣ ਅਤੇ ਡਿਗਰੀ ਜਾਂ ਡੀ.ਐਮ.ਸੀ. ਵਿੱਚ ਕੋਈ ਸੋਧ ਕਰਵਾਉਣ ਦੀ ਸੇਵਾ ਵੀ ਸੇਵਾ ਕੇਂਦਰਾਂ ‘ਚ ਮਿਲ ਸਕੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਸਬੰਧੀਂ ਸੇਵਾ ਕੇਂਦਰਾਂ ਦੇ ਉਪਰੇਟਰਾਂ ਨੂੰ ਜਰੂਰੀ ਸਿਖਲਾਈ ਪ੍ਰਦਾਨ ਕੀਤੀ ਜਾ ਚੁਕੀ ਹੈ।