8 ਸਤੰਬਰ ਨੂੰ ਪਟਿਆਲਾ ਚ ਬੰਦ ਰਹਿਣਗੇ ਮੀਟ, ਮੱਛੀ ਦੀਆਂ ਦੁਕਾਨਾਂ ਤੇ ਅਹਾਤੇ
September 4, 2024 - PatialaPolitics
8 ਸਤੰਬਰ ਨੂੰ ਪਟਿਆਲਾ ਚ ਬੰਦ ਰਹਿਣਗੇ ਮੀਟ, ਮੱਛੀ ਦੀਆਂ ਦੁਕਾਨਾਂ ਤੇ ਅਹਾਤੇ
ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜੈਨ ਮਹਾਂਪਰਵ ਸਾਮਬਤਸਰੀ ਜੈਯੰਤੀ ਮੌਕੇ 8 ਸਤੰਬਰ 2024 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਮੀਟ/ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਨਾਨ ਵੈਜੀਟੇਰੀਅਨ ਹੋਟਲ/ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਐਸ.ਐਸ. ਜੈਨ ਸਭਾ (ਰਜਿ.) ਗੁੜਮੰਡੀ ਪਟਿਆਲਾ ਵੱਲੋਂ ਇਸ ਦਫ਼ਤਰ ਨੂੰ ਦੱਸਿਆ ਗਿਆ ਹੈ ਕਿ 8 ਸਤੰਬਰ 2024 ਨੂੰ ਮਹਾਂਪਰਵ ਸਾਮਬਤਸਰੀ ਜੈਯੰਤੀ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ। ਇਸ ਦਿਨ ਕਿਸੇ ਵੀ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਅਸ਼ੁੱਭ ਹੈ ਅਤੇ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫ਼ਾਇਦਾ ਉਠਾਇਆ ਜਾ ਸਕਦਾ ਹੈ।