ਪਟਿਆਲਾ:ਵੱਖ-ਵੱਖ ਕੇਸਾਂ ਨਾਲ ਸਬੰਧਤ ਕਰੀਬ 05 ਕਰੋੜ ਦੇ ਕਰੀਬ 200 ਵਹੀਕਲ ਜਿੰਨ੍ਹਾਂ ਵਿੱਚ ਟਰੱਕ, ਟਰੈਕਟਰ ਅਤੇ ਕਾਰਾਂ ਵਗੈਰਾ ਸ਼ਾਮਲ ਹਨ, ਉਨ੍ਹਾਂ ਦੇ ਅਸਲ ਮਾਲਕਾਂ ਦੇ ਸਪੁਰਦ ਕੀਤ ਗਏ।

September 27, 2024 - PatialaPolitics

ਪਟਿਆਲਾ:ਵੱਖ-ਵੱਖ ਕੇਸਾਂ ਨਾਲ ਸਬੰਧਤ ਕਰੀਬ 05 ਕਰੋੜ ਦੇ ਕਰੀਬ 200 ਵਹੀਕਲ ਜਿੰਨ੍ਹਾਂ ਵਿੱਚ ਟਰੱਕ, ਟਰੈਕਟਰ ਅਤੇ ਕਾਰਾਂ ਵਗੈਰਾ ਸ਼ਾਮਲ ਹਨ, ਉਨ੍ਹਾਂ ਦੇ ਅਸਲ ਮਾਲਕਾਂ ਦੇ ਸਪੁਰਦ ਕੀਤ ਗਏ

ਡਾ: ਨਾਨਕ ਸਿੰਘ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਪ੍ਰੈਸ ਕਾਨਫਰੰਸ ਰਾਹੀਂ ਦੱਸਿਆ ਕਿ ਸ੍ਰੀ ਗੌਰਵ ਯਾਦਵ ਆਈ.ਪੀ.ਐਸ, ਡਾਇਰੈਕਟਰ ਜਨਰਲ ਪੁਲਿਸ ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮਨਦੀਪ ਸਿੰਘ ਸਿੱਧੂ ਆਈ.ਪੀ.ਐਸ, ਡਿਪਟੀ ਇੰਸਪੈਕਟਰ ਜਨਰਲ ਪੁਲਿਸ ਪਟਿਆਲਾ ਰੇਂਜ ਪਟਿਆਲਾ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਸ੍ਰੀ ਜਸਬੀਰ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ ਸਪੈਸਲ ਬਰਾਂਚ ਪਟਿਆਲਾ, ਸ੍ਰੀ ਯੋਗੇਸ਼ ਕੁਮਾਰ ਪੀ.ਪੀ.ਐਸ, ਕਪਤਾਨ ਪੁਲਿਸ ਇੰਨਵੈਸਟੀਗੇਸਨ ਪਟਿਆਲਾ, ਸ੍ਰੀਮਤੀ ਨੇਹਾ ਅਗਰਵਾਲ ਪੀ.ਪੀ.ਐਸ. ਉਪ ਕਪਤਾਨ ਪੁਲਿਸ ਸਥਾਨਕ ਪਟਿਆਲਾ, ਸ੍ਰੀ ਰਾਜੇਸ਼ ਕੁਮਾਰ ਮਲਹੋਤਰਾ ਪੀ.ਪੀ.ਐਸ, ਉਪ ਕਪਤਾਨ ਪੁਲਿਸ ਪੀ.ਬੀ.ਆਈ/ਐਨ.ਡੀ.ਪੀ.ਐਸ ਕਮ ਨਾਰਕੋਟਿਕ ਪਟਿਆਲਾ ਦੀ ਨਿਗਰਾਨੀ ਹੇਠ ਜਿਲ੍ਹਾ ਪਟਿਆਲਾ ਦੇ ਨਵੇਂ ਭਰਤੀ ਹੋਏ ਲਾਅ ਅਫਸਰਾਨ ਦੀ ਅਗਵਾਈ ਹੇਠ ਜਿਲ੍ਹਾ ਪਟਿਆਲਾ ਦੇ ਵੱਖ-2 ਕੇਸਾਂ ਦੀ ਕਾਨੂੰਨੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਕਰੀਬ 05 ਕਰੋੜ ਦੇ ਕਰੀਬ 200 ਵਹੀਕਲ ਜਿੰਨ੍ਹਾਂ ਵਿੱਚ ਟਰੱਕ, ਟਰੈਕਟਰ ਅਤੇ ਕਾਰਾਂ ਵਗੈਰਾ ਸ਼ਾਮਲ ਹਨ, ਉਨ੍ਹਾਂ ਦੇ ਅਸਲ ਮਾਲਕਾਂ ਦੇ ਸਪੁਰਦ ਕੀਤ ਗਏ ਹਨ।

 

ਜਿੰਨ੍ਹਾਂ ਨੇ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਪੁਲਿਸ ਪਟਿਆਲਾ ਦੇ ਲੋਕਾਂ ਦੀ ਸੇਵਾ ਅਤੇ ਉਨ੍ਹਾਂ ਦੀ ਹਿਫਾਜਤ ਲਈ ਹਰ ਸਮੇਂ ਤਿਆਰ ਹੈ। ਪਟਿਆਲਾ ਪੁਲਿਸ ਵੱਲੋਂ ਇਹ ਵਿਸ਼ੇਸ਼ ਉਪਰਾਲਾ ਵੀ ਇਸੇ ਤਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦਾ ਪੁਲਿਸ ਪ੍ਰਤੀ ਵਿਸ਼ਵਾਸ ਅਤੇ ਸਹਿਯੋਗ ਦੀ ਭਾਵਨਾ ਹੋਰ ਵੀ ਮਜਬੂਤ ਹੋ ਸਕੇ। ਪਟਿਆਲਾ ਪੁਲਿਸ ਵੱਲੋ ਲੋਕਾਂ ਪ੍ਰਤੀ ਆਪਣੀ ਵਚਨ-ਬਧਤਾ ਨੂੰ ਦੋਹਰਾਉਂਦਿਆ ਹੋਇਆ ਹੀ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ। ਆਉਣ ਵਾਲੇ ਸਮੇਂ ਵਿੱਚ ਜਲਦੀ ਹੀ ਵੱਖ-2 ਕੇਸਾਂ ਦੀ ਕਾਨੂੰਨੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ 550 ਦੇ ਕਰੀਬ ਵਹੀਕਲ ਅਸਲ ਵਾਰਸਾਂ ਦੇ ਸਪਰਦ ਕੀਤੇ ਜਾਣਗੇ ।