PRTC profit in 2018-19

June 13, 2019 - PatialaPolitics


ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ ਸਾਲ 2018-19 ਦੌਰਾਨ 19.27 ਕਰੋੜ ਰੁਪਏ ਦਾ ਓਪਰੇਟਿੰਗ ਲਾਭ ਕਮਾਇਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਅਤੇ ਮੈਨੇਜਿੰਗ ਡਾਇਰੈਕਟਰ ਸ੍ਰੀ ਗੁਰਲਵਲੀਨ ਸਿੰਘ ਨੇ ਦੱਸਿਆ ਕਿ ਸਾਲ 2017-18 ਦੌਰਾਨ ਪੀ.ਆਰ.ਟੀ.ਸੀ. ਦਾ ਓਪਰੇਟਿੰਗ ਲਾਭ 15.51 ਕਰੋੜ ਸੀ ਜੋ ਕਿ 2018-19 ਦੌਰਾਨ ਵੱਧਕੇ 19.27 ਕਰੋੜ ਰੁਪਏ ਹੋ ਗਿਆ ਹੈ।
ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੇ ਪਹਿਲੇ ਦੋ ਮਹੀਨਿਆਂ ਦੌਰਾਨ ਪੀ.ਆਰ.ਟੀ.ਸੀ. ਦੀ ਆਮਦਨ ਪਿਛਲੇ ਸਾਲਾਂ ਨਾਲੋ ਵਧੀ ਹੈ ਅਤੇ ਇਹ ਆਮਦਨ 549.23 ਲੱਖ ਰੁਪਏ ਤੱਕ ਪੁੱਜੀ ਹੈ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਦੇ ਸਟਾਫ ਦੀ ਮਿਹਨਤ ਸਦਕਾ ਹੀ ਇਹ ਅਦਾਰਾ ਮੁਨਾਫੇ ਵਿਚ ਚੱਲ ਰਿਹਾ ਹੈ।
ਮੈਨੇਜਿੰਗ ਡਾਇਰੈਕਟਰ ਸ੍ਰੀ ਗੁਰਲਵਲੀਨ ਸਿੰਘ ਨੇ ਦੱਸਿਆ ਕਿ ਪੀ.ਆਰ.ਟੀ.ਸੀ. ਵੱਲੋਂ ਲੰਬੇ ਸਮੇਂ ਤੋਂ ਪੈਡਿੰਗ ਪਈਆਂ ਕਰਮਚਾਰੀਆਂ ਅਤੇ ਸੇਵਾਮੁਕਤ ਹੋਏ ਕਰਮਚਾਰੀਆਂ ਦੀਆਂ ਬਕਾਇਆ ਅਦਾਇਗੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਕਰਮਚਾਰੀਆਂ ਦੀ ਤਨਖਾਹ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਦੀ ਅਦਾਇਗੀ ਵੀ ਸਮੇਂ ਸਿਰ ਕੀਤੀ ਜਾ ਰਹੀ ਹੈ।