Telecast of ‘Ram Siya Ke Luv Kush’ suspended
September 6, 2019 - PatialaPolitics
ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਅੰਦਰ ਕਲਰ ਟੀ ਵੀ ਚੈਨਲ ‘ਤੇ ਦਿਖਾਏ ਜਾਂਦੇ ਲੜੀਵਾਰ ‘ਰਾਮ ਸੀਆ ਕੇ ਲਵ-ਕੁਸ਼’ ਦਾ ਪ੍ਰਸਾਰਣ ਤੁਰੰਤ ਪ੍ਰਭਾਵ ਨਾਲ ਮੁਲਤਵੀ ਕਰਨ ਦਾ ਹੁਕਮ ਜਾਰੀ ਕੀਤਾ ਹੈ।ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੇਬਲ ਟੈਲੀਵਿਜ਼ਨ ਨੈਟਵਰਕਸ (ਰੈਗੂਲੇਸ਼ਨ) ਐਕਟ 1995 (ਐਕਟ ਨੰ. 7 ਆਫ਼ 1995) ਦੇ ਸੈਕਸ਼ਨ 19 ਤਹਿਤ ਜਾਰੀ ਹੁਕਮ ਅਨੁਸਾਰ ਉਕਤ ਲੜੀਵਾਰ ਦੇ ਪ੍ਰਸਾਰਿਤ ਹੋਣ ਨਾਲ ਕੁੱਝ ਫਿਰਕਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਣ ਬਾਰੇ ਇਨ੍ਹਾਂ ਭਾਈਚਾਰਿਆਂ ਦੇ ਆਗੂਆਂ ਵੱਲੋਂ ਜ਼ਬਰਦਸਤ ਰੋਸ ਪ੍ਰਗਟਾਇਆ ਜਾ ਰਿਹਾ ਹੈ।
ઠਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਇਸ ਟੀ ਵੀ ਸੀਰੀਅਲ ਦੇ ਜਾਰੀ ਰਹਿਣ ਨਾਲ ਪਟਿਆਲਾ ਜ਼ਿਲ੍ਹੇ ‘ਚ ਭਾਈਚਾਰਕ ਸਾਂਝ, ਅਮਨ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਖਦਸ਼ਾ ਬਣਨ ਤੋਂ ਰੁਕਣ ਲਈ ਉਕਤ ਸੀਰੀਅਲ ਦੇ ਪ੍ਰਸਾਰਣ ‘ਤੇ ਰੋਕ ਲਾਈ ਜਾਂਦੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੇ ਕੇਬਲ ਅਪਰੇਟਰਾਂ ਨੂੰ ਪਟਿਆਲਾ ਜ਼ਿਲ੍ਹੇ ‘ਚ ਇਸ ਲੜੀਵਾਰ ਦੇ ਪ੍ਰਸਾਰਣ ਨੂੰ ਤੁਰੰਤ ਪ੍ਰਭਾਵ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ।