Rozgar Mela Patiala in September 2019
September 9, 2019 - PatialaPolitics
ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਦੇ ਮਕਸਦ ਨਾਲ ਸਤੰਬਰ ਮਹੀਨੇ ‘ਚ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਜਿਸ ਤਹਿਤ ਪਟਿਆਲਾ ਜ਼ਿਲ੍ਹੇ ‘ਚ ਪੰਜ ਰੋਜ਼ਗਾਰ ਮੇਲੇ ਲਗਾਏ ਜਾਣਗੇ ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਵਿਚ 20, 24, 26, 27 ਅਤੇ 28 ਸਤੰਬਰ ਨੂੰ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ ਲੜਕੇ ਮਾਡਲ ਟਾਊਨ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ ਅਤੇ 24 ਸਤੰਬਰ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਲੜਕੀਆਂ, 26 ਸਤੰਬਰ ਨੂੰ ਆਰੀਅਨਸ ਗਰੁੱਪ ਆਫ ਕਾਲਜਸ, ਰਾਜਪੁਰਾ ਵਿਖੇ, 27 ਸਤੰਬਰ ਨੂੰ ਆਈ.ਟੀ.ਆਈ. ਲੜਕੇ ਰਾਜਪੁਰਾ ਅਤੇ 28 ਸਤੰਬਰ ਨੂੰ ਚਿਤਕਾਰਾ ਯੂਨੀਵਰਸਿਟੀ, ਰਾਜਪੁਰਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ‘ਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਏ ਜਾਣਗੇ।
ਰੋਜ਼ਗਾਰ ਉਤਪਤੀ ਅਤੇ ਟਰੇਨਿੰਗ ਅਫ਼ਸਰ ਸ੍ਰੀਮਤੀ ਸਿੰਪੀ ਸਿੰਗਲਾ ਨੇ ਦੱਸਿਆ ਕਿ ਸਤੰਬਰ ਮਹੀਨੇ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕਰਨ ਲਈ ਨੌਜਵਾਨ ਵਿਭਾਗ ਦੀ ਵੈਬਸਾਈਟ www.pbemployment.gov.in ਤੋਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ