Punjab students to get Captain Smartphone in December
September 19, 2019 - PatialaPolitics
ਮੰਤਰੀ ਮੰਡਲ ਨੇ ਸੂਬੇ ਦੇ ਨੌਜਵਾਨਾਂ ਨੂੰ ਮੋਬਾਇਲ ਫੋਨ ਵੰਡਣ ਲਈ ਰੂਪਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਇਸ ਸਾਲ ਦਸੰਬਰ ਵਿੱਚ ਲਾਗੂ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ।
ਇਹ ਫੈਸਲਾ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਦੀ ਅਨਾਜ ਮੰਡੀ ਵਿਖੇ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਨੌਜਵਾਨਾਂ ਨੂੰ ਮੋਬਾਇਲ ਫੋਨ ਦੇਣ ਦੀ ਯੋਜਨਾ ਪੂਰੀ ਤਰਾਂ ਪਾਰਦਰਸ਼ੀ ਹੋਵੇਗੀ ਅਤੇ ਇਸ ਸਬੰਧੀ ਪੰਜਾਬ ਸੂਚਨਾ ਤਕਨੌਲੋਜੀ ਕਾਰਪੋਰੇਸ਼ਨ ਲਿਮਟਿਡ ਵੱਲੋਂ ਟੈਂਡਰ ਕਾਲ ਕੀਤੇ ਜਾਣਗੇ। 2 ਮਹੀਨਿਆਂ ਦੇ ਅੰਦਰ ਪੂਰੀ ਪ੍ਰੀਕਿ੍ਰਆ ਮੁਕੰਮਲ ਕਰ ਲਈ ਜਾਵੇਗੀ ਅਤੇ ਪਹਿਲੇ ਪੜਾਅ ਤਹਿਤ ਦਸੰਬਰ ਮਹੀਨੇ ਵਿੱਚ ਨੌਜਵਾਨਾਂ ਨੂੰ ਸਮਾਰਟ ਫੋਨ ਵੰਡੇ ਜਾਣਗੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਮੋਬਾਇਲ ਫੋਨ ਉਨਾਂ ਵਿਦਿਆਰਥਣਾਂ ਨੂੰ ਵੰਡੇ ਜਾਣਗੇ ਜਿਨਾਂ ਕੋਲ ਆਪਣਾ ਸਮਾਰਟ ਫੋਨ ਨਹੀਂ ਹੈ ਅਤੇ ਉਹ ਚਾਲੂ ਮਾਲੀ ਵਰੇ ਦੌਰਾਨ ਸਰਕਾਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਹੋਣ। ਬੁਲਾਰੇ ਨੇ ਦੱਸਿਆ ਕਿ ਇਹ ਮੋਬਾਇਲ ਫੋਨ ਟੱਚ ਸਕਰੀਨ ਵਾਲੇ, ਵਧੀਆ ਕੈਮਰੇ, ਸੋਸਲ ਮੀਡੀਆ ਐਪਲੀਕੇਸ਼ਨ ਦੇ ਨਾਲ ਹੋਰ ਕਈ ਸਾਰੇ ਸਮਾਰਟ ਫੀਚਰਾਂ ਵਾਲੇ ਹੋਣਗੇ।
ਰਾਜ ਸਰਕਾਰ ਨੇ ਐਲਾਨ ਕੀਤਾ ਹੈ ਕਿ ‘ਨੌਜਵਾਨਾਂ ਨੂੰ ਮੋਬਾਇਲ ਫੋਨ’ ਸਕੀਮ ਉਨਾਂ ਦਾ ਚੋਣ ਵਾਅਦਾ ਸੀ ਅਤੇ ਸਾਲ 2017-18 ਦੇ ਬਜਟ ਅਤੇ ਸਾਲ 2018-19 ਦੇ ਬਜ਼ਟ ਵਿੱਚ ਇਸ ਲਈ ਫੰਡ ਵੀ ਮਨਜ਼ੂਰ ਕੀਤੇ ਗਏ ਹਨ।
ਬੁਲਾਰੇ ਨੇ ਦੱਸਿਆ ਕਿ ਇਸ ਯੋਜਨਾ ਦਾ ਮਕਸਦ ਨੌਜਵਾਨਾਂ ਨੂੰ ਸੂਚਨਾ ਤਕਨੌਲੋਜੀ ਨਾਲ ਜੋੜਨਾ, ਸਿੱਖਿਆ, ਰੁਜ਼ਗਾਰ ਦੇ ਮੌਕੇ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਮੌਕੇ ਅਤੇ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਜੋ ਕਿ ਆਨ-ਲਾਈਨ ਚਲਦੀਆਂ ਹਨ ਦੀ ਜਾਣਕਾਰੀ ਪ੍ਰਦਾਨ ਕਰਨਾ ਹੈ। ਉਨਾਂ ਕਿਹਾ ਕਿ ਇਹ ਯੋਜਨਾ ਸਮਾਜ ਦੇ ਵਿਕਾਸ ਵਿੱਚ ਨੌਜਵਾਨਾਂ ਦੇ ਡਿਜੀਟਲ ਸਸ਼ਕਤੀਕਰਨ ਅਤੇ ਸ਼ਮੂਲੀਅਤ ਨੂੰ ਉਤਸ਼ਾਹਤ ਕਰੇਗੀ।
ਨੌਜਵਾਨ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਡਿਜੀਟਲ ਤਕਨੌਲੋਜੀ ਦੀ ਵਰਤੋਂ ਪ੍ਰਤੀ ਹੋਰ ਉਤਸ਼ਾਹਤ ਹੋਣਗੇ ਅਤੇ ਇਸ ਤਰਾਂ ਉਹ ਡਿਜੀਟਲ ਪੰਜਾਬ ਸਬੰਧੀ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਭਾਈਵਾਲ ਬਣ ਸਕਣਗੇ।
PUNJAB CABINET APPROVES MODALITIES FOR DISTRIBUTION OF MOBILE PHONES TO YOUTH FROM DECEMBER 2019
GOVT SCHOOL GIRL STUDENTS OF CLASS XI & XII, NOT OWNING MOBILES, TO BENEFIT IN 1ST PHASE
Dera Baba Nanak, September 19
The Punjab Cabinet Thursday approved the modalities for distribution of smart mobile phones to the state’s youth, to pave the way for the implementation of the scheme from December this year.
This decision was taken at a Cabinet meeting chaired by the Chief Minister Captain Amarinder Singh here at Anaj Mandi.
The vendor to implement the scheme would be selected through an open transparent bidding process and the tender document would be floated by Punjab Information Technology Corporation Ltd. The vendor would be on board within a period of about two months, and the first batch of phones is expected to be distributed in December 2019.
Giving details, an official spokesperson said that in the first phase, the mobile phones would be distributed to girl students who do not own a smart phone and are studying in class 11th and 12th of Government schools in Punjab, in the current financial year. The phones would have various smart features such as touch screen, camera and applications to access social media etc.
The State Government had announced its ‘Mobile Phones to the Youth’ scheme, in line with its poll promise, in its Budget for the financial year 2017-18, and the due allocation of funds was made in the budget for 2018-19.
The scheme is aimed providing digital access to youth and information regarding education, career opportunities, access to skill development & employment opportunities, access to basic citizen services through government applications etc. The scheme would give further impetus to the digital empowerment and inclusion of the society.
This initiative would encourage and incentivize youth to use digital technology in their day-to-day life, thus enabling them to become partners in the Digital Punjab initiative.