Notice issued to Punjab DC’s regarding CCTV cameras
January 24, 2025 - PatialaPolitics
Notice issued to Punjab DC’s regarding CCTV cameras
ਮਾਲ ਦਫ਼ਤਰਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵੱਡਾ ਫੈਸਲਾ
ਪੰਜਾਬ ਸਰਕਾਰ ਨੇ ਸਬ ਰਜਿਸਟਰਾਰ/ਜਾਇੰਟ ਸਬ ਰਜਿਸਟਰਾਰ ਦਫ਼ਤਰਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਾਏ।
ਪੰਜਾਬ ਭਰ ਵਿੱਚ ਇਹਨਾਂ ਦਫ਼ਤਰਾਂ ਵਿਚ 180 ਕੈਮਰੇ ਲਾਏ।
ਡਿਪਟੀ ਕਮਿਸ਼ਨਰਾਂ ਨੂੰ ਹਰੇਕ ਕੈਮਰੇ ਨੂੰ ਕਾਰਜਸ਼ੀਲ ਬਣਾਉਣ ਨੂੰ ਆਖਿਆ।
ਵਧੀਕ ਮੁੱਖ ਸਕੱਤਰ ਮਾਲ ਅਨੁਰਾਗ ਵਰਮਾ ਨੇ ਕੈਮਰਿਆਂ ਦੀ ਚਾਲੂ ਸਥਿਤੀ ਬਾਰੇ 31 ਜਨਵਰੀ ਤੱਕ ਰਿਪੋਰਟ ਦੇਣ ਲਈ ਆਖਿਆ।
ਹੈੱਡਕੁਆਰਟਰ ਉਤੇ ਸੀਨੀਅਰ ਅਧਿਕਾਰੀ ਵੀ ਸੀ.ਸੀ.ਟੀ.ਵੀ. ਕੈਮਰਿਆਂ ਦੀ ਖੁਦ ਕਰਨਗੇ ਨਿਗਰਾਨੀ
ਡਿਪਟੀ ਕਮਿਸ਼ਨਰਾਂ ਨੂੰ ਸੀ.ਸੀ.ਟੀ.ਵੀ. ਕੈਮਰੇ ਦੀ ਲਾਈਵ ਫ਼ੁਟੇਜ ਰਾਹੀਂ ਅਚਨਚੇਤ ਚੈਕਿੰਗ ਕਰਨ ਦੇ ਹੁਕਮ.
ਡਿਪਟੀ ਕਮਿਸ਼ਨਰ ਜਦੋਂ ਚਾਹੁਣ, ਕੈਮਰਿਆਂ ਰਾਹੀਂ ਮਾਲ ਦਫ਼ਤਰਾਂ ਦੀ ਕਰ ਸਕਣਗੇ ਚੈਕਿੰਗ