Inauguration of OPD of Guru Nanak Dev Super Speciality Block at Rajindra Hospital, Patiala
November 5, 2019 - PatialaPolitics
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਅਵਸਰ ‘ਤੇ ਸਰਕਾਰੀ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ 150 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਨਵੇਂ ਸੁਪਰ-ਸਪੈਸ਼ਲਿਟੀ ਬਲਾਕ ‘ਚ ਸਥਾਪਤ ਓ.ਪੀ.ਡੀ. ਅੱਜ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਲੋਕਾਂ ਨੂੰ ਸਮਰਪਿਤ ਕੀਤੀ। ਇਸ ਮੌਕੇ ਸ੍ਰੀਮਤੀ ਪਰਨੀਤ ਕੌਰ ਅਤੇ ਸ੍ਰੀ ਓ.ਪੀ. ਸੋਨੀ ਨੇ ਬਲਾਕ ਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਬਲਾਕ ਰੱਖਣ ਦਾ ਐਲਾਨ ਕਰਦਿਆ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿੱਜੀ ਦਿਲਚਸਪੀ ਲੈਕੇ ਇਸ ਕਾਰਜ ਨੂੰ ਪੂਰਾ ਕਰਵਾਇਆ ਹੈ। ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ, ਡੀ.ਆਰ.ਐਮ.ਈ. ਡਾ. ਅਵਨੀਸ਼ ਕੁਮਾਰ ਅਤੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਵੀ ਮੌਜੂਦ ਸਨ।
ਪਟਿਆਲਾ ਤੋਂ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਇਸ ਮੌਕੇ ਸੰਬੋਧਨ ਕਰਦਿਆ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਅਵਸਰ ‘ਤੇ ਸੂਬਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਲੜੀ ਤਹਿਤ ਇਸ ਓ.ਪੀ.ਡੀ. ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਜਲਦੀ ਹੀ ਹਸਪਤਾਲ ‘ਚ ਬਾਕੀ ਰਹਿੰਦੇ ਵਿਭਾਗਾਂ ਦਾ ਕੰਮ ਖਤਮ ਕਰਕੇ ਇਸ ਅਤਿ ਆਧੁਨਿਕ ਬਿਲਡਿੰਗ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਪੜਾਅ ਤਹਿਤ 8 ਵਿਭਾਗਾਂ ਦੇ ਓ.ਪੀ.ਡੀ. ਦੀ ਸ਼ੁਰੂਆਤ ਕੀਤੀ ਗਈ ਹੈ। ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਇਹ ਸੁਪਰ ਸਪੈਸ਼ਲਿਟੀ ਬਲਾਕ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੱਲੋਂ ਕੇਂਦਰ ਸਰਕਾਰ ਨੇ 2014 ਵਿੱਚ ਮਨਜ਼ੂਰ ਕੀਤਾ ਸੀ। ਇਸ ਦਾ ਬਲਾਕ ਦਾ ਨੀਂਹ ਪੱਥਰ ਕੇਂਦਰੀ ਸਿਹਤ ਮੰਤਰੀ ਸ੍ਰੀ ਗੁਲਾਮ ਨਬੀ ਆਜ਼ਾਦ ਵੱਲੋਂ ਮਿਤੀ 25 ਫਰਵਰੀ 2014 ਨੂੰ ਰੱਖਿਆ ਗਿਆ ਸੀ ਤੇ ਅੱਜ ਇਸ ਦੇ ਪਹਿਲੇ ਪੜਾਅ ਤਹਿਤ 8 ਵਿਭਾਗਾਂ ਦੇ ਓ.ਪੀ.ਡੀ. ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਅਤੇ ਇਸ ਬਲਾਕ ਦਾ ਨਾਮ ਸ੍ਰੀ ਗੁਰੂ ਨਾਨਕ ਦੇਵ ਜੀ ਬਲਾਕ ਰੱਖਿਆ ਗਿਆ ਹੈ ਜੋ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਇਸ ਬਲਾਕ ਦੇ ਤਿਆਰ ਹੋਣ ਨਾਲ ਲੋਕਾਂ ਨੂੰ ਪੀ.ਜੀ.ਆਈ. ਵਰਗੀਆਂ ਸਹੂਲਤਾਂ ਇਥੇ ਹੀ ਪ੍ਰਾਪਤ ਹੋਣ ਲੱਗ ਜਾਣਗੀਆਂ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਸਿਹਤ ਸਹੂਲਤ ਪ੍ਰਦਾਨ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ।
ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਇਸ ਮੌਕੇ ਸੰਬੋਧਨ ਕਰਦਿਆ ਕਿਹਾ ਕਿ ਸ੍ਰੀਮਤੀ ਪਰਨੀਤ ਕੌਰ ਦੇ ਯਤਨਾਂ ਸਦਕਾ ਬਣਾਏ ਗਏ ਇਸ ਬਲਾਕ ‘ਚ ਲੋਕਾਂ ਨੂੰ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਮਸ਼ੀਨਰੀ ਨਾਲ ਲੈਸ ਕੀਤਾ ਜਾ ਰਿਹਾ ਹੈ ਅਤੇ ਇਸ ਲੜੀ ਤਹਿਤ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਬਲਾਕ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਬਲਾਕ ਵਿਚ ਓ.ਪੀ.ਡੀ. ਅਤੇ ਸਿਟੀ ਸਕੈਨ ਦੀ ਸਹੂਲਤ ਸ਼ੁਰੂ ਹੋ ਗਈ ਹੈ ਅਤੇ ਇਸ ਤੋਂ ਇਲਾਵਾ ਵੱਖ-ਵੱਖ ਬਿਮਾਰੀਆਂ ਦੇ ਮਾਹਰ ਡਾਕਟਰ ਲੋਕਾਂ ਦਾ ਇਲਾਜ ਕਰਨਗੇ। ਉਨ੍ਹਾਂ ਕਿਹਾ ਕਿ ਇਸ ਓ.ਪੀ.ਡੀ. ਦੇ ਤਿਆਰ ਹੋਣ ਨਾਲ ਜਿਥੇ ਪਟਿਆਲਾ ਵਾਸੀਆਂ ਨੂੰ ਲਾਭ ਹੋਵੇਗਾ ਉਥੇ ਹੀ ਆਲੇ-ਦੁਆਲੇ ਦੇ ਖੇਤਰਾਂ ਨੂੰ ਵੀ ਸਸਤੀ ਅਤੇ ਬਿਹਤਰ ਡਾਕਟਰੀ ਸਹੂਲਤ ਪ੍ਰਾਪਤ ਹੋਵੇਗੀ। ਉਨ੍ਹਾਂ ਕਿਹਾ ਕਿ 150 ਕਰੋੜ ਨਾਲ ਬਣੀ ਇਸ ਅਤਿ ਆਧੁਨਿਕ ਬਿਲਡਿੰਗ ਵਿਚ ਮਾਹਰਾਂ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ ਦੇ ਸਲਾਹਕਾਰ ਸਿਹਤ ਅਤੇ ਮੈਡੀਕਲ ਸਿੱਖਿਆ ਡਾ. ਕੇ.ਕੇ. ਤਲਵਾਰ, ਪ੍ਰਮੁੱਖ ਸਕੱਤਰ ਸਿਹਤ ਵਿਭਾਗ ਡਾ. ਡੀ.ਕੇ. ਤਿਵਾੜੀ, ਡੀ.ਆਰ.ਐ.ਈ. ਡਾ. ਅਵਨੀਸ਼ ਕੁਮਾਰ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸਰਮਾ, ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਰਾਜੇਸ਼ ਸ਼ਰਮਾ, ਸ੍ਰੀ ਗਰੀਸ਼ ਸਾਹਨੀ, ਸਹਾਇਕ ਕਮਿਸ਼ਨਰ ਸ੍ਰੀਮਤੀ ਇਸਮਿਤ ਵਿਜੈ ਸਿੰਘ, ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਪੰਜਾਬ ਮਹਿਲਾਂ ਕਮਿਸ਼ਨ ਸੀਨੀਅਰ ਵਾਈਸ ਚੇਅਰਪਰਸਨ ਸ੍ਰੀਮਤੀਬਿਮਲਾ ਸ਼ਰਮਾ, ਪੰਜਾਬਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨਕੌਰਰੰਧਾਵਾ, ਪੰਜਾਬ ਗਊ ਸੇਵਾ ਬੋਰਡ ਦੇ ਚੇਅਰਮੈਨ ਸ਼੍ਰੀਸਚਿਨਸ਼ਰਮਾ, ਪੇਡਾ ਤੇ ਸੀਨੀਅਰ ਵਾਈਸ ਚੇਅਰਮੈਂਨ ਸ੍ਰੀ ਅਨਿਲ ਮੰਗਲਾ, ਪੰਜਾਬ ਖਾਦੀ ਬੋਰਡ ਦੇ ਵਾਈਸ ਚੇਅਰਮੈਨ ਸ੍ਰੀ ਅਨਿਲ ਮਹਿਤਾ, ਮੈਡੀਕਲ ਸੁਪਰਡੈਂਟ ਸ੍ਰੀ ਅਸ਼ਵਨੀ ਕੁਮਾਰ, ਕਾਂਗਰਸ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੀ ਕੇ.ਕੇ. ਮਲਹੋਤਰਾ, ਮਹਿਲਾ ਕਾਂਗਰਸ ਸ਼ਹਿਰੀ ਪ੍ਰਧਾਨ ਸ੍ਰੀਮਤੀ ਕਿਰਨ ਢਿਲੋ, ਐਮ.ਸੀ. ਸ਼ਮੀ ਕੁਮਾਰ, ਸ੍ਰੀ ਸੁਰੇਸ਼ ਗੋਗੀਆ ਸਮੇਤ ਰਾਜਿੰਦਰਾ ਹਸਤਾਲ ਅਤੇ ਕਾਲਜ ਦਾ ਸਟਾਫ ਮੌਜੂਦ ਸੀ।
ਨੰ: ਲਸਪ (ਪ੍ਰੈ.ਰੀ.)-2019/1042
ਫੋਟੋ ਕੈਪਸ਼ਨ-ਰਾਜਿੰਦਰਾ ਹਸਪਤਾਲ ਵਿਖੇ ਨਵੇਂ ਬਣੇ ਸ੍ਰੀ ਗੁਰੂ ਨਾਨਕ ਦੇਵ ਜੀ ਸੁਪਰ ਸਪੈਸ਼ਲਿਟੀ ਬਲਾਕ ਦੀ ਇਮਾਰਤ ਲੋਕਾਂ ਨੂੰ ਸਮਰਪਿਤ ਕਰਦੇ ਹੋਏ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ।