Last date to fill property tax in Patiala 31 December
November 8, 2019 - PatialaPolitics
ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਸਾਲ 2019-2020 ਦਾ ਪ੍ਰਾਪਰਟੀ ਟੈਕਸ ਬਿਨ੍ਹਾਂ ਜੁਰਮਾਨੇ ਅਤੇ ਵਿਆਜ਼ ਤੋਂ ਭਰਾਉਣ ਦੀ ਅੰਤਿਮ ਮਿਤੀ 31-12-2019 ਹੈ ਜੋ ਕਿ ਨਜ਼ਦੀਕ ਆ ਰਹੀ ਹੈ। ਉਨ੍ਹਾਂ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਾਲ 2019-2020 ਦਾ ਬਣਦਾ ਪ੍ਰਾਪਰਟੀ ਟੈਕਸ ਮਿਤੀ 31-12-2019 ਤੋਂ ਪਹਿਲਾਂ ਪਹਿਲਾਂ ਨਗਰ ਨਿਗਮ, ਪਟਿਆਲਾ ਦੇ ਦਫਤਰ ਵਿਖੇ ਭਰਵਾਇਆ ਜਾਵੇ।
ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਮਿਤੀ 31-12-2019 ਤੋਂ ਬਾਅਦ 10 ਪ੍ਰਤੀਸ਼ਤ ਜੁਰਮਾਨੇ ਸਮੇਤ ਪ੍ਰਾਪਰਟੀ ਟੈਕਸ ਦੀ ਵਸੂਲੀ ਕੀਤੀ ਜਾਵੇਗੀ ਤੇ 31-3-2020 ਤੋ ਬਾਅਦ 20 ਪ੍ਰਤੀਸ਼ਤ ਜੁਰਮਾਨਾ ਅਤੇ 18 ਪ੍ਰਤੀਸ਼ਤ ਵਿਆਜ਼ ਵਸੂਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਨਿਗਮ, ਪਟਿਆਲਾ ਵੱਲੋਂ ਹੁਣ ਤੱਕ ਤਕਰੀਬਨ 10,000 ਯੂਨਿਟਾਂ ਨੂੰ ਨੋਟਿਸ ਭੇਜੇ ਜਾ ਚੁੱਕੇ ਹਨ।
ਨਗਰ ਨਿਗਮ ਕਮਿਸ਼ਨਰ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ ਮਿਤੀ 31-12-2019 ਤੋਂ ਪਹਿਲਾਂ ਪਹਿਲਾਂ ਜਮ੍ਹਾਂ ਕਰਵਾ ਕੇ ਜੁਰਮਾਨੇ ਤੋ ਬਚਿਆ ਜਾਵੇ। ਮਿਤੀ 31-12-2019 ਤੋਂ ਬਾਅਦ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਾਉਣ ਵਾਲਿਆਂ ਤੋਂ ਜੁਰਮਾਨਾ ਤੇ ਵਿਆਜ ਵਸੂਲਣ ਸਮੇਤ ਬਣਦੀ ਕਾਨੂੰਨ ਅਨੁਸਾਰ ਕਾਰਵਾਈ ਆਰੰਭੀ ਜਾਵੇਗੀ।