Patiala DC will meet every Wednesday
December 6, 2019 - PatialaPolitics
ਤਕਲੀਫ਼ਾਂ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਪੰਜਾਬ ਦੇ ਸਮੂਹ ਜ਼ਿਲ੍ਹਾ ਹੈਡਕੁਆਟਰਾਂ ਨੂੰ ਦਿੱਤੀਆਂ ਹਦਾਇਤਾਂ ਦੇ ਮੱਦੇ ਨਜ਼ਰ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਰੇਕ ਬੁੱਧਵਾਰ ਸਵੇਰੇ 11 ਤੋਂ 1 ਵਜੇ ਤੱਕ ਬਲਾਕ ਏ ਵਿੱਚ ਸਥਿਤ ਕਾਨਫਰੰਸ ਹਾਲ ਵਿਖੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਆਪਣੀ ਸਮੁੱਚੀ ਟੀਮ ਨਾਲ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਤੇ ਸ਼ਿਕਾਇਤਾਂ ਸੁਣਨਗੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਰੋਜ਼ਾਨਾ ਲੋਕਾਂ ਨੂੰ ਮਿਲਣ ਦੇ ਨਾਲ-ਨਾਲ ਹਰੇਕ ਬੁੱਧਵਾਰ ਵਧੀਕ ਡਿਪਟੀ ਕਮਿਸ਼ਨਰ ਜਨਰਲ, ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਸਹਾਇਕ ਕਮਿਸ਼ਨਰ ਜਨਰਲ ਅਤੇ ਸਬੰਧਤ ਬਰਾਂਚਾਂ ਦੇ ਸੁਪਰਡੈਂਟਾਂ ਨੂੰ ਨਾਲ ਲੈ ਕੇ ਸਵੇਰੇ 11 ਤੋਂ 1 ਵਜੇ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਥਿਤ ਕਾਨਫਰੰਸ ਹਾਲ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਦੁੱਖ ਤਕਲੀਫ਼ਾਂ ਸੁਣਨਗੇ ਅਤੇ ਉਹਨਾਂ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਨਗੇ। ਇਸ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ‘ਚ ਦੇਰੀ ਜਾਂ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ।