Punjab Govt cuts Patiala Mayor’s power,assigned PIT for Rural areas

January 31, 2020 - PatialaPolitics

ਪੰਜਾਬ ਸਰਕਾਰ ਨੇ ਪਟਿਆਲਾ ਦਿਹਾਤੀ ਹਲਕੇ ਦੇ ਵਾਰਡ ਨੰ. 2 ਤੋਂ 16 ਤੇ ਵਾਰਡ ਨੰ.18 ਤੋਂ 29 ਤੱਕ ਦੇ ਸਮੁੱਚੇ ਵਿਕਾਸ ਕਾਰਜ ਇੰਪਰੂਵਮੈਂਟ ਟਰੱਸਟ ਦੇ ਹਵਾਲੇ ਕਰ ਦਿੱਤੇ ਹਨ।ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਦੇ ਵਿਕਾਸ ਕਾਰਜਾਂ ਦੀ ਜ਼ਿੰਮੇਵਾਰੀ ਇੰਪਰੂਵਮੈਂਟ ਟਰੱਸਟ ਦੇ ਹਵਾਲੇ ਕਰ ਦਿੱਤੀ ਹੈ

ਥਾਨਕ ਸਰਕਾਰ ਵਿਭਾਗ ਦੇ ਡਾਇਰੈਕਟਰ ਵਲੋਂ ਜਾਰੀ ਕੀਤੇ ਗਏ ਪੱਤਰ ਨੰ. 6152 ਵਿਚ ਫੈਸਲਾ ਕੀਤਾ ਗਿਆ ਹੈ ਕਿ ਨਗਰ ਨਿਗਮ ਪਟਿਆਲਾ ਦੇ ਵਾਰਡ ਨੰ. 2 ਤੋਂ 16 ਅਤੇ ਵਾਰਡ ਨੰ. 18 ਤੋਂ 29 ਤੱਕ ਦੇ ਸਮੁੱਚੇ ਵਿਕਾਸ ਕਾਰਜ ਇੰਪਰੂਵਮੈਂਟ ਟਰੱਸਟ ਪਟਿਆਲਾ ਵਲੋਂ ਕੀਤੇ ਜਾਣਗੇ। ਇਸ ਸੰਬੰਧੀ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਚੇਅਰਮੈਨ ਸੰਤ ਬਾਂਗਾ ਅਤੇ ਨਗਰ ਨਿਗਮ ਦੀ ਕਮਿਸ਼ਨਰ ਪੂਨਮਦੀਪ ਕੌਰ ਵਿਕਾਸ ਕਾਰਜਾਂ ਦੀ ਯੋਜਨਾਵਾਂ ਬਣਾ ਕੇ ਸਰਕਾਰ ਨੂੰ ਭੇਜਣਗੇ ਅਤੇ ਸਰਕਾਰ ਉਨ੍ਹਾਂ ਯੋਜਨਾਵਾਂ ਨੂੰ ਮਨਜ਼ੂਰ ਕਰਕੇ ਇਸ ਸੰਬੰਧੀ ਫੰਡ ਇੰਪਰੂਵਮੈਂਟ ਟਰੱਸਟ ਨੂੰ ਭੇਜੇਗੀ।