Captain releases data of 12 lakh jobs generated for Punjab Youth

February 7, 2020 - PatialaPolitics

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਪਣੀ ਸਰਕਾਰ ਵੱਲੋਂ ਸੂਬੇ ਵਿੱਚ ਰੋਜ਼ਗਾਰ ਪੈਦਾ ਕਰਨ ਦੇ ਕੀਤੇ ਦਾਅਵਿਆਂ ਨੂੰ ਸਬੂਤਾਂ ਸਮੇਤ ਜਾਰੀ ਕਰਦਿਆਂ ਅਕਾਲੀਆਂ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਹੁਣ ਅਕਾਲੀ ਆਗੂ ਸੂਬੇ ਦੇ ਲੋਕਾਂ ਨੂੰ ਬੇਸ਼ਰਮੀ ਨਾਲ ਝੂਠ ਬੋਲ ਕੇ ਗੁੰਮਰਾਹ ਕਰਨ ਬਦਲੇ ਮੁਆਫੀ ਮੰਗਣ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਅਤੇ ਲੋਕਾਂ ਵੱਲੋਂ ਪੂਰੀ ਤਰ•ਾਂ ਨਕਾਰੀ ਤੇ ਨਜ਼ਰਅੰਦਾਜ਼ ਕੀਤੀ ਉਸ ਦੀ ਪਾਰਟੀ ਦੇ ਸਾਥੀਆਂ ਨੂੰ ਭੋਰਾ ਪਤਾ ਨਹੀਂ ਲੱਗ ਰਿਹਾ ਹੈ ਕਿ ਪੰਜਾਬ ਵਿੱਚ ਕੀ ਵਾਪਰ ਰਿਹਾ ਹੈ। ਉਨ•ਾਂ ਕਿਹਾ ਕਿ ਉਨ•ਾਂ (ਮੁੱਖ ਮੰਤਰੀ) ਵੱਲੋਂ ਕਹੇ ਹਰ ਸ਼ਬਦ ਉਤੇ ਪ੍ਰਤੀਕਿਰਿਆ ਦੇਣ ਲਈ ਅਕਾਲੀ ਆਗੂ ਇੰਨੇ ਉਤਾਰੂ ਤੇ ਬੜਬੋਲੇ ਰਹਿੰਦੇ ਹਨ ਕਿ ਉਹ ਅਸਲ ਤੱਥਾਂ ਨੂੰ ਦੇਖੇ ਬਿਨਾਂ ਹੀ ਆਪਣੀ ਬੇਲੋੜੀ ਤੇ ਬੇਬੁਨਿਆਦ ਬਿਆਨਬਾਜ਼ੀ ਸ਼ੁਰੂ ਕਰ ਦਿੰਦੇ ਹਨ।

ਮੁੱਖ ਮੰਤਰੀ ਨੇ ਅੰਕੜਿਆਂ ਨਾਲ ਅਸਲ ਵੇਰਵੇ ਜਾਰੀ ਕਰਦਿਆਂ ਕਿਹਾ ਕਿ ਅਸਲ ਵਿੱਚ 1 ਅਪਰੈਲ 2017 ਤੋਂ ਹੁਣ ਤੱਕ ਰੋਜ਼ਗਾਰ ਦੇ ਪੈਦਾ ਕੀਤੇ ਮੌਕਿਆਂ ਦਾ ਡਾਟਾ 11 ਲੱਖ ਤੋਂ ਵੀ ਵੱਧ ਹੈ ਜਿਸ ਬਾਰੇ ਉਨ•ਾਂ ਦਿੱਲੀ ਵਿੱਚ ਕਾਂਗਰਸੀ ਉਮੀਦਵਾਰ ਲਈ ਪ੍ਰਚਾਰ ਕਰਦਿਆਂ ਖੁਲਾਸਾ ਕੀਤਾ ਸੀ। ਉਨ•ਾਂ ਕਿਹਾ ਕਿ ਸਰਕਾਰੀ ਤੌਰ ਉਤੇ ਉਨ•ਾਂ ਕੋਲ ਉਪਲੱਬਧ ਜਾਣਕਾਰੀ ਅਨੁਸਾਰ 1 ਅਪਰੈਲ 2017 ਤੋਂ 31 ਦਸੰਬਰ 2019 ਤੱਕ 57,905 ਸਰਕਾਰੀ ਨੌਕਰੀਆਂ ਪੈਦਾ ਕੀਤੀਆਂ ਜਦੋਂ ਕਿ 3,96,775 ਪ੍ਰਾਈਵੇਟ ਤੌਰ ਉਤੇ ਪਲੇਸਮੈਂਟ ਕਰਵਾਈ ਗਈ ਅਤੇ 7,61,289 ਨੂੰ ਉਨ•ਾਂ ਦੀ ਸਰਕਾਰ ਵੱਲੋਂ ਸਵੈ ਰੋਜ਼ਗਾਰ ਤਹਿਤ ਮੱਦਦ ਮੁਹੱਈਆ ਕਰਵਾਈ ਗਈ।

ਮੁੱਖ ਮੰਤਰੀ ਨੇ ਕਿਹਾ, ”ਸੁਖਬੀਰ ਅਤੇ ਉਸ ਦੇ ਸਾਥੀਆਂ ਨੂੰ ਮੈਂ ਦੱਸ ਦੇਵਾਂ ਕਿ ਉਕਤ ਕੁੱਲ ਵੇਰਵਿਆਂ ਦਾ ਜੋੜ 12,15,969 ਬਣਦਾ ਹੈ ਜੋ ਕਿ ਦਿੱਲੀ ਪ੍ਰਚਾਰ ਦੌਰਾਨ ਮੇਰੇ ਵੱਲੋਂ ਕਹੇ 11 ਲੱਖ ਦੇ ਅੰਕੜੇ ਤੋਂ ਵੀ ਵੱਧ ਹੈ।” ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਇਲਾਵਾ 20,21,568 ਘਰਾਂ ਨੂੰ ਮਗਨਰੇਗਾ ਸਕੀਮ ਤਹਿਤ ਰੋਜ਼ਗਾਰ ਦਿੱਤਾ ਗਿਆ ਜਿਸ ਤਹਿਤ 648.26 ਲੱਖ ਰੁਪਏ ਅਦਾ ਹੋਏ।

ਮੁੱਖ ਮੰਤਰੀ ਨੇ ਅਕਾਲੀਆਂ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੇ 10 ਸਾਲ ਦੇ ਕੁਸ਼ਾਸਨ ਦੌਰਾਨ ਨੌਜਵਾਨਾਂ ਲਈ ਪੈਦਾ ਕੀਤੇ ਰੋਜ਼ਗਾਰ ਦੇ ਅੰਕੜੇ ਵੀ ਪੇਸ਼ ਕਰਨ। ਉਨ•ਾਂ ਕਿਹਾ ਕਿ ਉਨ•ਾਂ ਦੀ ਸਰਕਾਰ ਨੇ ਆਪਣੇ ਤਿੰਨ ਸਾਲ ਦੇ ਹੀ ਕਾਰਜਕਾਲ ਵਿੱਚ ਅਕਾਲੀਆਂ ਦੇ 10 ਸਾਲ ਵਿੱਚ ਕੀਤੇ ਕੰਮਾਂ ਤੋਂ ਵੱਧ ਕੰਮ ਕਰ ਦਿੱਤੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਆਪਣੇ ਕਾਰਜਕਾਲ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਖਿਲਵਾੜ ਅਤੇ ਜ਼ਿਆਦਤੀਆਂ ਬਦਲੇ ਕੋਈ ਪਛਤਾਵਾ ਕਰਨ ਜਾਂ ਮੁਆਫੀ ਮੰਗਣ ਅਤੇ ਪਿਛਲੇ ਛੇ ਸਾਲਾਂ ਦੌਰਾਨ ਕੇਂਦਰ ਸਰਕਾਰ ਵਿੱਚ ਸੱਤਾ ਵਿੱਚ ਭਾਈਵਾਈ ਹੁੰਦਿਆਂ ਪੰਜਾਬ ਦੇ ਲੋਕਾਂ ਲਈ ਕੋਈ ਫਾਇਦਾ ਕਰਵਾ ਕੇ ਆਪਣੀ ਹਾਜ਼ਰੀ ਦਰਜ ਕਰਵਾਉਣ ਦੀ ਬਜਾਏ ਅਕਾਲੀ ਆਗੂ ਤਰਸਯੋਗ ਢੰਗ ਨਾਲ ਸਿਆਸੀ ਡਰਾਮੇ ਕਰਦੇ ਆ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਕ ਵਾਰ ਫੇਰ ਸੁਖਬੀਰ ਅਤੇ ਉਸ ਦੇ ਸਾਥੀਆਂ ਨੇ ਸਿੱਧ ਕਰ ਦਿੱਤਾ ਹੈ ਕਿ ਉਹ ਪੰਜਾਬ ਦੇ ਅਸਲ ਹਾਲਤਾਂ ਤੋਂ ਪੂਰੀ ਤਰ•ਾਂ ਅਣਜਾਨ ਹਨ ਅਤੇ ਲੋਕਾਂ ਦੀਆਂ ਇੱਛਾਵਾਂ ਅਤੇ ਲੋੜਾਂ ਤੋਂ ਪੂਰੀ ਤਰ•ਾਂ ਅਣਭਿੱਜ ਹਨ। ਉਨ•ਾਂ ਕਿਹਾ ਕਿ ਕਿ ਇਨ•ਾਂ ਗਲਤੀਆਂ ਦਾ ਖਮਿਆਜ਼ਾ ਅਕਾਲੀ ਦਲ ਨੂੰ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਿਆ ਸੀ ਅਤੇ ਆਉਂਦੇ ਸਾਲਾਂ ਵਿੱਚ ਹੋਰ ਵੀ ਭੁਗਤਣਾ ਪਵੇਗਾ। ਉਨ•ਾਂ ਕਿਹਾ ਕਿ ਅਕਾਲੀ ਆਗੂ ਆਪਣੇ ਬੇਸ਼ਰਮ ਬਿਆਨਾਂ ਨਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਵਿੱਚ ਸਫਲ ਨਹੀਂ ਹੋਣਗੇ ਸਗੋਂ ਅਜਿਹੀਆਂ ਕੋਝੀਆਂ ਹਰਕਤਾਂ ਉਨ•ਾਂ ਨੂੰ ਰਾਜਨੀਤੀ ਵਿੱਚ ਹੋਰ ਵੀ ਨੀਵਾਣ ਵੱਲ ਲੈ ਕੇ ਜਾਣਗੀਆਂ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਕਾਲੀ ਅਜਿਹੇ ਬੇਬੁਨਿਆਦ ਅਤੇ ਤੱਥ ਰਹਿਤ ਝੂਠ ਵਾਲੇ ਬਿਆਨ ਦੇਣ ਦੀ ਬਜਾਏ ਉਸਾਰੂ ਆਲੋਚਨਾ ਕਰਨ ਕਿਉਂਕਿ ਕਾਂਗਰਸ ਦੀ ਸਰਕਾਰ ਸੂਬੇ ਦੀ ਗੁਆਚੀ ਹੋਈ ਸ਼ਾਨ ਬਹਾਲ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਸੂਬੇ ਦੇ ਹੋਰ ਯੋਗ ਨੌਜਵਾਨ ਨੂੰ ਨੌਕਰੀ ਦੇਣ ਲਈ ਵਚਨਬੱਧ ਹੈ ਜਿਸ ਲਈ ਮਹੱਤਵਪੂਰਨ ਯੋਜਨਾ ‘ਘਰ ਘਰ ਰੋਜ਼ਗਾਰ’ ਸਫਲਤਾ ਨਾਲ ਸ਼ੁਰੂ ਕੀਤੀ ਗਈ। ਉਨ•ਾਂ ਕਿਹਾ ਕਿ ਨਾ ਹੀ ਅਕਾਲੀਆਂ ਦੇ ਝੂਠੇ ਦਾਅਵੇ ਅਤੇ ਨਾ ਹੀ ਆਮ ਆਦਮੀ ਪਾਰਟੀ ਦੇ ਨਾ ਸਹਿਣਯੋਗ ਦੋਸ਼ਾਂ ਨਾਲ ਲੋਕਾਂ ਨੂੰ ਭੜਕਾਇਆ ਜਾ ਸਕਦਾ ਹੈ ਜਿਹੜੇ ਕਿ ਬਹੁਤ ਸੂਝਵਾਨ ਹਨ ਅਤੇ ਉਨ•ਾਂ ਨੂੰ ਪਤਾ ਹੈ ਕਿ ਲੋਕਾਂ ਦਾ ਭਲਾ ਕਿੱਥੇ ਹੈ।