Advisor to Chief Minister, Bharat Inder Singh Chahal donates one month salary to COVID-19 Relief Fund

April 15, 2020 - PatialaPolitics

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ

ਮੁੱਖ ਮੰਤਰੀ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਕੋਵਿਡ19 ਰਾਹਤ ਫੰਡ ਲਈ ਦਾਨ
-ਕੋਰੋਨਾਵਾਇਰਸ ਨਾਲ ਵਿੱਢੀ ਜੰਗ ਜਿੱਤਣ ਲਈ ਪੰਜਾਬ ਵਾਸੀ ਵੀ ਅੱਗੇ ਆਉਣ-ਚਾਹਲ
-ਮੁੱਖ ਮੰਤਰੀ ਨੇ ਪੰਜਾਬ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਅਹਿਮ ਫੈਸਲੇ ਲਏ-ਚਾਹਲ
ਪਟਿਆਲਾ, 15 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ ਨੇ ਅੱਜ ਕੋਰੋਨਾਵਾਇਰਸ ਨਾਲ ਪੰਜਾਬ ਸਰਕਾਰ ਵੱਲੋਂ ਵਿੱਢੀ ਜੰਗ ਵਿੱਚ ਆਪਣਾ ਅਹਿਮ ਯੋਗਦਾਨ ਪਾਉਂਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਕੋਵਿਡ-19 ਵਿੱਚ ਦਾਨ ਦਿੱਤੀ ਹੈ।
ਸ. ਚਾਹਲ ਨੇ ਸਮੂਹ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੰਕਟ ਦੀ ਇਸ ਘੜੀ ਵਿੱਚ ਲੋਕ ਹਿੱਤ ਵਾਲੇ ਇਸ ਪੁੰਨ ਦੇ ਕਾਰਜ ਵਿੱਚ ਪੰਜਾਬ ਸਰਕਾਰ ਦਾ ਸਾਥ ਦਿੰਦੇ ਹੋਏ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਕੋਵਿਡ-19 ਵਿੱਚ ਦਾਨ ਦੇਣ ਲਈ ਅੱਗੇ ਆਉਣ ਤਾਂ ਕਿ ਸੂਬੇ ਦੇ ਲੋੜਵੰਦਾਂ ਨੂੰ ਰਾਹਤ ਪਹੁੰਚਾਈ ਜਾ ਸਕੇ।
ਸ. ਭਰਤਇੰਦਰ ਸਿੰਘ ਚਾਹਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਵਸਨੀਕਾਂ ਦੇ ਹਿੱਤਾਂ ਦੇ ਮੱਦੇਨਜ਼ਰ ਦੇਸ਼ ਭਰ ‘ਚ ਸਭ ਤੋਂ ਪਹਿਲਾਂ ਪੰਜਾਬ ਵਿੱਚ ਕਰਫਿਊ ਲਾਉਣ ਦੇ ਕੀਤੇੇ ਫੈਸਲੇ ਦੀ ਭਰਵੀਂ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਨ ਉਮੀਦ ਹੈ ਕਿ ਪੰਜਾਬ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕੋਰੋਨਾਵਾਇਰਸ ਨੂੰ ਹਰਾਉਣ ਵਿੱਚ ਜਰੂਰ ਕਾਮਯਾਬ ਹੋਵੇਗਾ।
ਸ. ਚਾਹਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀ ਸਿਹਤ ਦੀ ਚਿੰਤਾ ਕਰਦਿਆਂ ਕੋਵਿਡ-19 ਦੀ ਮੋਹਾਲੀ ਅਤੇ ਜਲੰਧਰ ਤੋਂ ਰੈਪਿਡ ਟੈਸਟ ਕਰਨ ਵੀ ਫੈਸਲਾ ਲਿਆ ਹੈ ਤਾਂ ਕਿ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਫੋਟੋ-ਮੁੱਖ ਮੰਤਰੀ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ।

O/o District Public Relations Officer, Patiala

Advisor to Chief Minister, Bharat Inder Singh Chahal donates one month salary to COVID-19 Relief Fund

People of Punjab must come forward in war against corona virus- Chahal

Chief Minister took path breaking decisions to save Punjab from corona pandemic

Patiala, April 15:

The Advisor to the Chief Minister, Punjab, Captain Amarinder Singh, Mr. Bharat Inder Singh Chahal today made significant contribution to the war against corona virus waged by the Punjab Government and donated his one month salary to the Punjab Chief Minister COVID-19 Relief Fund.

Mr. Bharat Inder Singh Chahal said that he is hopeful that Punjab would be able to defeat corona virus disease under the visionary leadership of the Chief Minister Captain Amarinder Singh.

He also appealed to the people of Punjab to come forward and strengthen the efforts of the State Government in this hour of crisis by contributing their bit towards the noble cause in the Punjab Chief Minister COVID-19 Relief Fund so as to provide relief to the needy people to the maximum.

He profusely lauded the decision of the Chief Minister Captain Amarinder Singh for being the first in the country to place Punjab under curfew in the wake of corona virus pandemic and termed it as the one taken in the best interests of the people of the State. He also added that he is hopeful that Punjab under the visionary leadership of Chief Minister Captain Amarinder Singh, would be able to defeat the menace.

S. Chahal also elaborated that the Chief Minister out of his concern for the health and well being of the people of Punjab, has taken the decision to conduct the rapid testing of COVID-19 from Mohali and Jalandhar so as to nip the evil in the bud.