26 total Coronavirus cases in Patiala till now

April 18, 2020 - PatialaPolitics

?ਅਲਰਟ

ਪਟਿਆਲਾ ਜ਼ਿਲ੍ਹੇ ’ਚ ਅੱਜ 15 ਹੋਰ ਵਿਅਕਤੀਆਂ ਦੀ ਕੋਰੋਨਾ ਵਾਇਰਸ ਰਿਪੋਰਟ ਆਈ ਪਾਜ਼ੀਟਿਵ।

ਅੱਜ ਮਿਤੀ 18 ਅਪ੍ਰੈਲ ਨੂੰ ਕੋਵਿਡ-19 ਦੀ ਪਟਿਆਲਾ ਜ਼ਿਲ੍ਹੇ ’ਚ ਸਥਿਤੀ ਬਾਰੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਲਏ ਸੈਂਪਲਾਂ ਦੀ ਆਈ ਰਿਪੋਰਟ ’ਚ ਅੱਜ 15 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਪਟਿਆਲਾ ਜ਼ਿਲ੍ਹੇ ’ਚ ਪਹਿਲਾਂ 11 ਕੋਰੋਨਾ ਵਾਇਰਸ ਪਾਜ਼ੀਟਿਵ ਕੇਸ ਸਨ ਤੇ ਹੁਣ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਪਾਜ਼ੀਟਿਵ ਦੀ ਗਿਣਤੀ 26 ਹੋ ਗਈ ਹੈ।