ਡਾ.ਸੁਖਵਿੰਦਰਜੀਤ ਸਿੰਘ ਬਣੇ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਦੇ ਮੈਡੀਕਲ ਸੁਪਰਡੈਂਟ

April 29, 2025 - PatialaPolitics

ਡਾ.ਸੁਖਵਿੰਦਰਜੀਤ ਸਿੰਘ ਬਣੇ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਦੇ ਮੈਡੀਕਲ ਸੁਪਰਡੈਂਟ

ਪਟਿਆਲਾ 29 ਅਪ੍ਰੈਲ ( ) ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਆਦੇਸ਼ਾਂ ਅਨੁਸਾਰ ਡਾ. ਸੁਖਵਿੰਦਰਜੀਤ ਸਿੰਘ ਨੇ ਜਿਲ੍ਹਾ ਪਟਿਆਲਾ ਵਿਖੇ ਬਤੋਰ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਮੈਡੀਕਲ ਸੁਪਰਡੈਂਟ ਵਜੋ ਆਪਣਾ ਅਹੁਦਾ ਸੰਭਾਲ ਲਿਆ ਹੈ। ਜਿਕਰਯੋਗ ਹੈ ਕਿ ਡਾ. ਸੁਖਵਿੰਦਰਜੀਤ ਸਿੰਘ ਅਨੱਸਥੀਸੀਆ ਦੇ ਮਾਹਿਰ ਹਨ, ਜੋ ਕਿ ਪਹਿਲਾਂ ਦਫਤਰ ਸਿਵਲ ਸਰਜਨ ਪਟਿਆਲਾ ਵਿਖੇ ਜਿਲਾ ਪਰਿਵਾਰ ਭਲਾਈ ਅਫਸਰ ਅਤੇ ਸਹਾਇਕ ਸਿਹਤ ਅਫਸਰ ਦੇ ਅਹੁਦੇ ਤੇ ਤੈਨਾਤ ਰਹੇ ਸਨ, ਨੂੰ ਬਦਲੀ ਕਰਨ ਉਪਰੰਤ ਬਤੌਰ ਮੈਡੀਕਲ ਸੁਪਰਡੈਂਟ, ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਲਗਾਇਆ ਗਿਆ ਹੈ। ਅੱਜ ਉਹਨਾਂ ਨੇ ਮੈਡੀਕਲ ਸੁਪਰਡੈਂਟ, ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਜੋ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੌਕੇ ਦਫਤਰ ਵਿਖੇ ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ, ਸਾਬਕਾ ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਡਾ. ਕਿਰਨਜੋਤ ਕੌਰ, ਡਾ. ਵਿਕਾਸ ਗੋਇਲ ਸੀਨੀਅਰ ਮੈਡੀਕਲ ਅਫਸਰ, ਜਿਲਾ ਮਾਸ ਮੀਡੀਆ ਅਫਸਰ ਜਸਜੀਤ ਕੋਰ,ਸੁਪਰਡੈਟ ਸ੍ਰੀਮਤੀ ਹਰਮਿੰਦਰ ਕੌਰ, ਜਿਲਾ ਬੀਸੀਸੀ ਕੋਆਰਡੀਨੇਟਰ ਜਸਵੀਰ ਕੌਰ ਅਤੇ ਸਮੂਹ ਦਫਤਰੀ ਸਟਾਫ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਮੁਬਾਰਕਬਾਦ ਦਿੱਤੀ ਗਈ। ਅਹੁਦਾ ਸੰਭਾਲਣ ਉਪਰੰਤ ਡਾ. ਸੁਖਵਿੰਦਰਜੀਤ ਸਿੰਘ ਨੇ ਕਿਹਾ ਕਿ ਜੋ ਜਿਮੇਂਵਾਰੀ ਉਹਨਾਂ ਨੂੰ ਸੋਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਨੂੰ ਜਿਲ੍ਹੇ ਦੇ ਸਾਰੇ ਨਾਗਰਿਕਾਂ ਤੱਕ ਪੰਹੁਚਾਉਣ ਲਈ ਵਚਨਬੱਧ ਹੋਣਗੇ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਕੌਮ ਲਈ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤਾਂ ਜੋ ਮਰੀਜਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਿਹਤ ਪ੍ਰੋਗਰਾਮਾਂ ਸਬੰਧੀ ਜੋ ਵੀ ਟੀਚੇ ਹਨ, ਉਹ ਮਿਥੇ ਸਮੇਂ ਵਿੱਚ ਪੂਰੇ ਕਰਵਾਏ ਜਾਣਗੇ।