Punjabi University student Jaspreet Kaur ends life
May 1, 2025 - PatialaPolitics
Punjabi University student Jaspreet Kaur ends life

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਾਤਾ ਸਾਹਿਬ ਕੌਰ ਹੋਸਟਲ ਵਿੱਚ ਬੀਐਸਸੀ ਥਰਡ ਈਅਰ ਦੀ ਵਿਦਿਆਰਥਨ ਜਸਪ੍ਰੀਤ ਕੌਰ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਜਸਪ੍ਰੀਤ ਕੌਰ ਹੋਸਟਲ ਵਿੱਚ ਰਹਿ ਰਹੀ ਸੀ ਨਾਲ ਦੇ ਸਾਥੀਆਂ ਨੂੰ ਜਦੋਂ ਪਤਾ ਲੱਗਿਆ ਉਹਨਾਂ ਵੱਲੋਂ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਗਈ ਜਿਸ ਤੋਂ ਬਾਅਦ ਜਸਪ੍ਰੀਤ ਕੌਰ ਨੂੰ ਮੁਢਲੀ ਸਹਾਇਤਾ ਦੇ ਕੇ ਪਟਿਆਲਾ ਦੇ ਰਜਿੰਦਰਾ ਹੋਸਪਿਟਲ ਭੇਜਿਆ ਗਿਆ ਹੈ। ਹੋਸਟਲ ਵਿੱਚੋਂ ਫੰਦੇ ਤੋਂ ਉਤਾਰੇ ਜਾਣ ਤੱਕ ਜਸਪ੍ਰੀਤ ਕੌਰ ਦੀ ਹਾਲਤ ਬੇਹਦ ਨਾਜ਼ੁਕ ਬਣੀ ਹੋਈ ਸੀ l
ਪੰਜਾਬੀ ਯੂਨੀਵਰਸਿਟੀ ਦੇ ਬੀਬੀ ਸਾਹਿਬ ਕੌਰ ਹੋਸਟਲ ਵਿੱਚ ਇੱਕ ਵਿਦਿਆਰਥਣ ਦੀ ਮੌਤ ਹੋ ਜਾਣ ਦੀ ਦੁਖਦ ਖ਼ਬਰ ਸਾਹਮਣੇ ਆਈ ਹੈ। ਸਬੰਧਤ ਲੜਕੀ ਯੂਨੀਵਰਸਿਟੀ ਦੇ ਪੰਜ ਸਾਲਾ ਇੰਟੀਗਰੇਟਿਡ ਕੋਰਸ ਵਿੱਚ ਤੀਜੇ ਸਾਲ ਦੀ ਵਿਦਿਆਰਥਣ ਸੀ। ਯੂਨੀਵਰਸਿਟੀ ਅਥਾਰਿਟੀਜ਼ ਨੇ ਦੱਸਿਆ ਕਿ ਸੂਚਨਾ ਮਿਲਣ ਉੱਤੇ ਯੂਨੀਵਰਸਿਟੀ ਅਥਾਰਿਟੀਜ਼ ਤੋਂ ਡੀਨ ਅਕਾਦਮਿਕ ਮਾਮਲੇ ਅਤੇ ਰਜਿਸਟਰਾਰ ਦੀ ਅਗਵਾਈ ਵਿੱਚ ਮੁੱਖ ਸੁਰੱਖਿਆ ਅਫ਼ਸਰ, ਸੀਨੀਅਰ ਮੈਡੀਕਲ ਅਫ਼ਸਰ ਅਤੇ ਹੋਰ ਸਬੰਧਤ ਅਮਲਾ ਤੁਰੰਤ ਮੌਕੇ ਉੱਤੇ ਪਹੁੰਚ ਗਿਆ ਸੀ। ਇਸ ਬਾਰੇ ਸਥਾਨਕ ਪੁਲਿਸ ਨੂੰ ਤੁਰੰਤ ਸੂਚਿਤ ਕਰ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਯੂਨੀਵਰਸਿਟੀ ਅਥਾਰਿਟੀਜ਼ ਵੱਲੋਂ ਇਸ ਘਟਨਾ ਉੱਤੇ ਗਹਿਰੀ ਸੰਵੇਦਨਾ ਪ੍ਰਗਟਾਈ ਗਈ ਹੈ।
