Update regarding Patiala Mockdrill
Update regarding Patiala Mockdrill
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਗ੍ਰਹਿ ਮੰਤਰਾਲੇ ਤੇ ਡਾਇਰੈਕੋਰੇਟ ਜਨਰਲ ਆਫ਼ ਫਾਇਰ ਸਰਵਿਸ, ਨਾਗਰਿਕ ਸੁਰੱਖਿਆ ਤੇ ਹੋਮ ਗਾਰਡਜ ਦੀਆਂ ਹਦਾਇਤਾਂ ਦੇ ਮੱਦੇਨਜ਼ਰ 7 ਮਈ ਨੂੰ ਪਟਿਆਲਾ ਵਿਖੇ ਮੌਕ ਡਰਿੱਲ ਤੇ ਬਲੈਕ ਆਊਟ ਦਾ ਇੱਕ ਅਭਿਆਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮੌਕ ਡਰਿੱਲ ਪਹਿਲਾਂ ਵੀ ਹੁੰਦੀਆਂ ਰਹੀਆਂ ਹਨ ਇਸ ਲਈ ਕਿਸੇ ਨਾਗਰਿਕ ਨੂੰ ਕਿਸੇ ਵੀ ਤਰ੍ਹਾਂ ਡਰਨ ਜਾ ਘਬਰਾਹਟ ਵਿੱਚ ਆਉਣ ਦੀ ਕੋਈ ਲੋੜ ਨਹੀਂ ਕਿਉਂਕਿ ਇਹ ਕੇਵਲ ਇੱਕ ਅਭਿਆਸ ਹੈ ਜੋ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਵਜੋਂ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੋਸ਼ਲ ਮੀਡੀਆ ਜਾਂ ਕਿਸੇ ਹੋਰ ਤਰ੍ਹਾ ਦੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਦੀ ਵੀ ਅਪੀਲ ਹੈ।ਉਨ੍ਹਾ ਕਿਹਾ ਕਿ ਜੇਕਰ ਕੋਈ ਵੀ ਹੋਰ ਜਾਣਕਾਰੀ ਹੋਈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨਾਲ ਸਾਂਝੀ ਕੀਤੀ ਜਾਵੇਗੀ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਹ ਸਾਇਰਨ ਸਿਵਲ ਡਿਫੈਂਫ ਅਭਿਆਸ ਵਜੋ ਵਜਾਇਆ ਜਾਣਾ ਹੈ , ਤਾਂ ਜੋ ਇਨ੍ਹਾਂ ਦੀ ਫੰਕਸ਼ਨਲਟੀ ਅਤੇ ਸਾਊਂਡ ਚੈੱਕ ਕੀਤੀ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਜਰੂਰਤ ਨਹੀਂ ਹੈ।

