ਪਟਿਆਲਾ:ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਹਾਈ ਸਕੂਲ ਪਟਿਆਲਾ ਕੈਂਟ ਵਿੱਚ ਲੱਖਾਂ ਰੁਪਏ ਦੀ ਗ੍ਰਾਟਾਂ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ

May 24, 2025 - PatialaPolitics

ਪਟਿਆਲਾ:ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਹਾਈ ਸਕੂਲ ਪਟਿਆਲਾ ਕੈਂਟ ਵਿੱਚ ਲੱਖਾਂ ਰੁਪਏ ਦੀ ਗ੍ਰਾਟਾਂ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ

-ਕਿਹਾ, ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਸਿੰਗਾਪੁਰ ਤੇ ਫਿਨਲੈਂਡ ਵਿਖੇ ਟ੍ਰੇਨਿੰਗ ਕਰਵਾ ਕੇ ਵਿਸ਼ਵ ਪੱਧਰੀ ਵਿੱਦਿਅਕ ਮਾਹੌਲ ਸਿਰਜਿਆ

 

ਪਟਿਆਲਾ 24 ਮਈ:

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਹਾਈ ਸਕੂਲ ਪਟਿਆਲਾ ਕੈਂਟ ਵਿਖੇ ਲਗਭਗ 4 ਲੱਖ ਰੁਪਏ ਦੀ ਗ੍ਰਾਂਟਾਂ ਨਾਲ ਹੋਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।

ਇਸ ਮੌਕੇ ਵਿਦਿਆਰਥੀਆਂ ਦਾ ਸਨਮਾਨ ਕਰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਦੇ ਸਕੂਲ ਦੇਸ਼ ਲਈ ਮਾਡਲ ਬਣ ਗਏ ਹਨ।

ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੂੰ ਅਗਲੇਰੀ ਸਿਖਲਾਈ ਲਈ ਸਿੰਗਾਪੁਰ ਤੇ ਫਿਨਲੈਂਡ ਆਦਿ ਦੇਸ਼ਾਂ ਵਿਖੇ ਟ੍ਰੇਨਿੰਗ ਕਰਵਾ ਕੇ ਵਿਸ਼ਵ ਪੱਧਰੀ ਵਿੱਦਿਅਕ ਮਾਹੌਲ ਸਿਰਜਿਆ ਗਿਆ ਹੈ।

ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਸਾਰੇ ਸਕੂਲਾਂ ਵਿੱਚ ਲੋੜੀਂਦੇ ਹਰ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਕਰਕੇ ਕਿਸੇ ਸਕੂਲ ਵਿੱਚ ਹੁਣ ਕੋਈ ਕਮੀ ਬਾਕੀ ਨਹੀਂ ਰਹੇਗੀ।ਉਨ੍ਹਾਂ ਨੇ ਅੱਠਵੀਂ ਦਸਵੀਂ ਜਮਾਤ ਦੇ ਚੰਗੇ ਨਤੀਜੇ ਲੈ ਕੇ ਆਏ ਵਿਦਿਆਰਥੀਆਂ ਦੀ ਵੀ ਸ਼ਲਾਘਾ ਕੀਤੀ।

ਸਮਾਰੋਹ ਮੌਕੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ।ਇਸ ਮੌਕੇ ਮਿਊਂਸੀਪਲ ਕੌਂਸਲਰ ਜਗਮੋਹਨ ਸਿੰਘ, ਪ੍ਰੋਗਰਾਮ ਹਲਕਾ ਕੋਆਰਡੀਨੇਟਰ ਅਮਿਤ ਡਾਬੀ, ਹਲਕਾ ਨੋਡਲ ਅਫਸਰ ਮਨੋਜ ਥਾਪਰ, ਹੈਡ ਮਿਸਟ੍ਰੈਸ ਰੁਪਿੰਦਰ ਕੌਰ ਗਰੇਵਾਲ, ਮਹਿਲਾ ਵਿੰਗ ਦੇ ਹਲਕਾ ਕੋਆਰਡੀਨੇਟਰ ਮੋਨਿਕਾ ਸ਼ਰਮਾ, ਮਹਿਲਾ ਆਗੂ ਦੀਪਮਾਲਾ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਰਹੇ।